ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਗਹਿਲੋਤ ਨੇ ਦਿੱਤੀ ਵਧਾਈ

By  Jashan A August 19th 2019 05:22 PM

ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣੇ ਗਏ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਗਹਿਲੋਤ ਨੇ ਦਿੱਤੀ ਵਧਾਈ,ਨਵੀਂ ਦਿੱਲੀ: ਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਿਨਾਂ ਵਿਰੋਧ ਚੁਣ ਲਏ ਗਏ ਹਨ। ਭਾਜਪਾ ਨੇ ਮਨਮੋਹਨ ਵਿਰੁੱਧ ਕੋਈ ਉਮੀਦਵਾਰ ਨਾ ਉਤਾਰਨ ਦਾ ਫੈਸਲਾ ਕੀਤਾ ਸੀ।

ਇਸ ਲਈ ਉਮੀਦਵਾਰਾਂ ਦੇ ਨਾਂ ਵਾਪਸ ਲੈਣ ਦੀ ਆਖਰੀ ਤਾਰੀਕ ਬੀਤਣ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਵਿਰੋਧ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਗਿਆ।

ਹੋਰ ਪੜ੍ਹੋ:PMO ਨੇ ਘਟਾਇਆ ਮਨਮੋਹਨ ਸਿੰਘ ਦਾ ਸਟਾਫ਼ , ਸਾਬਕਾ PM ਦੀਆਂ ਕਈ ਅਪੀਲਾਂ ਨੂੰ ਠੁਕਰਾਇਆ

ਇਸ ਮੌਕੇ ਰਾਜ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਡਾ. ਮਨਮੋਹਨ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਆਪਣੇ ਟਵੀਟ 'ਚ ਲਿਖਿਆ ਕਿ ''ਮੈਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੂੰ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਦੇ ਰੂਪ ਵਜੋਂ ਬਿਨਾਂ ਵਿਰੋਧ ਚੁਣੇ ਜਾਣ 'ਤੇ ਵਧਾਈ ਦਿੰਦਾ ਹਾਂ। ਡਾ. ਸਿੰਘ ਨੂੰ ਚੁਣਿਆ ਜਾਣਾ ਪੂਰੇ ਰਾਜ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੇ ਵਿਆਪਕ ਗਿਆਨ ਅਤੇ ਵੱਡੇ ਅਨੁਭਵ ਨਾਲ ਰਾਜਸਥਾਨ ਦੀ ਜਨਤਾ ਨੂੰ ਬਹੁਤ ਲਾਭ ਹੋਵੇਗਾ।''

https://twitter.com/ashokgehlot51/status/1163388220144414720?s=20

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਵਿਰੋਧ ਚੁਣਿਆ ਜਾਣਾ ਲਗਭਗ ਤੈਅ ਸੀ। ਵਿਧਾਨ ਸਭਾ 'ਚ ਨੇਤਾ ਵਿਰੋਧੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਸੀ ਕਿ ਭਾਜਪਾ ਰਾਜਸਥਾਨ ਤੋਂ ਰਾਜ ਸਭਾ ਸੀਟ ਦੀਆਂ ਉੱਪ ਚੋਣਾਂ ਲਈ ਆਪਣਾ ਉਮੀਦਵਾਰ ਨਹੀਂ ਉਤਾਰੇਗੀ।

-PTC News

Related Post