ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ

By  Shanker Badra July 1st 2020 04:30 PM

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ:ਅੰਮ੍ਰਿਤਸਰ : ਕੋਰੋਨਾ ਸੰਕਟ ਦੌਰਾਨ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਪੀ.ਪੀ.ਈ ਕਿੱਟਾਂ ਦੇ ਖਰੀਦ ਘੋਟਾਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੀ ਅੰਮ੍ਰਿਤਸਰ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੂੰ ਆਹੁਦੇ ਤੋ ਹਟਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਪ੍ਰਿੰਸੀਪਲ ਦੇ ਆਹੁਦੇ 'ਤੇ ਤਾਇਨਾਤ ਡਾਕਟਰ ਸੁਜਾਤਾ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ।

Dr. Sujata removed from the post of Principal of Government Medical College Amritsar ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ

ਵਿਭਾਗ ਵਲੋਂ ਰੈਡੀਓਥੈਰੇਪੀ ਵਿਭਾਗ ਦੇ ਪ੍ਰੋਫੈਸਰ ਡਾਕਟਰ ਰਾਜੀਵ ਕੁਮਾਰ ਦੇਵਗਨ ਨੂੰ ਨਵਾਂ ਪ੍ਰਿੰਸੀਪਲ ਲਗਾਇਆ ਗਿਆ ਹੈ।

ਦੱਸ ਦੇਈਏ ਕਿ ਕੋਰੋਨਾ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਪੀ.ਪੀ.ਈ ਕਿੱਟਾਂ ਦੀ ਖਰੀਦ ਘੋਟਾਲੇ ਅਤੇ ਪ੍ਰਬੰਧਾਂ ਸਬੰਧੀ ਲਈ ਸਵਾਲ ਚੁੱਕੇ ਜਾ ਰਹੇ ਸਨ। ਇਸ ਮਾਮਲੇ ਵਿੱਚ ਕੇਂਦਰ ਵਲੋਂ ਵੀ ਜਾਂਚ 'ਚ ਤੇਜੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ।

-PTCNews

Related Post