ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ 'ਚ ਦਿੱਤੀ ਅਰਜ਼ੀ, ਕਹੀ ਇਹ ਵੱਡੀ

By  Pardeep Singh January 21st 2022 10:34 AM -- Updated: January 21st 2022 11:33 AM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ਼ ਕਰਕੇ ਕਿਹਾ ਹੈ ਕਿ ਸਰਕਾਰ ਦੀ ਮਨਸ਼ਾ ਉਨ੍ਹਾਂ ਨੂੰ ਕਸਟਡੀ ਵਿੱਚ ਲੈ ਕੇ ਸ਼ਰਮਿੰਦਾ ਤੇ ਟੋਰਚਰ ਕਰਨ ਦੀ ਸੀ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਤੱਥਾਂ ਦੇ ਆਧਾਰਿਤ ਹੋਣੀ ਚਾਹੀਦੀ ਸੀ ਪਰ ਜਾਂਚ ਰਾਜਨੀਤੀ ਤੋਂ ਪ੍ਰੇਰਿਤ ਹੈ।

ਬਿਕਰਮ ਸਿੰਘ ਮਜੀਠੀਆਂ ਨੇ ਚੰਨੀ ਸਰਕਾਰ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਸਰਕਾਰ ਗਲਤ ਸਟੇਟਮੈਂਟ ਜਾਰੀ ਕਰਕੇ ਲੋਕਾਂ ਅਤੇ ਜਾਂਚ ਪ੍ਰਕਿਰਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਡਰੱਗ ਕੇਸ ਵਿੱਚ ਸੁਣਵਾਈ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਰਾਹਤ ਦਿੰਦੇ ਹੋਏ ਜ਼ਮਾਨਤ 24 ਤਰੀਕ ਤੱਕ ਵਧਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ 20 ਦਸੰਬਰ ਨੂੰ ਪੰਜਾਬ ਪੁਲਿਸ ਦੀ ਐਸਆਈਟੀ ਨੇ ਐਨਡੀਪੀਐਸ ਐਕਟ ਮਾਮਲੇ ਵਿੱਚ ਮੋਹਾਲੀ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰੰਤੂ ਹੇਠਲੀ ਅਦਾਲਤ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਪਹੁੰਚੇ ਸਨ ਅਤੇ ਹਾਈਕੋਰਟ ਵੱਲੋਂ ਮਜੀਠੀਆਂ ਨੂੰ ਵੱਡੀ ਰਾਹਤ ਮਿਲੀ ਸੀ।

ਇਹ ਵੀ ਪੜ੍ਹੋ:5G ਮਾਮਲੇ ਨੂੰ ਲੈ ਕੇ ਏਅਰ ਇੰਡੀਆ ਵੱਲੋਂ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ 

-PTC News

Related Post