ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, 25 ਫਰਵਰੀ ਨੂੰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

By  Pardeep Singh February 24th 2022 02:38 PM -- Updated: February 24th 2022 06:04 PM

ਮੋਹਾਲੀ : ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਕੋਰਟ ਵਿੱਚ 25 ਫਰਵਰੀ ਨੂੰ ਜ਼ਮਾਨਤ  ਪਟੀਸ਼ਨ ਉੱਤੇ ਸੁਣਵਾਈ ਕੀਤੀ ਜਾਵੇਗੀ।

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ

ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਨੇ ਝੂਠਾ ਕੇਸ ਬਣਾਇਆ ਹੈ ਉਨ੍ਹਾਂ ਦੀ ਦਾਲ ਨਹੀਂ ਗਲਣੀ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਿੱਤ ਸੱਚਾਈ ਆਖਿਰ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਉੱਤੇ ਝੂਠਾ ਕੇਸ ਬਣਾਇਆ ਹੈ।

ਜ਼ਿਕਰਯੋਗ ਹੈ ਕਿ ਸਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਅਤੇ ਡਰੱਗਜ਼ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ। ਉਧਰ ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਸਨ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ

ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।  ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਪੁਲਿਸ ਨੇ ਰੋਕਿਆ ਹੋਇਆ ਹੈ।

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਜ਼ਮਾਨਤ ਨੂੰ ਲੈ ਕੇ ਬਹਿਸ

ਇਹ ਵੀ ਪੜ੍ਹੋ:ਨਾਬਾਲਿਗ ਲੜਕੀ ਨੂੰ ਅਗਵਾ ਕੀਤੇ ਨੂੰ ਬੀਤੇ 20 ਘੰਟੇ, ਪੁਲਿਸ ਦੀ ਕਾਰਜਗੁਜ਼ਾਰੀ 'ਤੇ ਸਵਾਲ

-PTC News

Related Post