Tue, Dec 23, 2025
Whatsapp

ਬੱਦੀ ਦੀ ਫਾਰਮਾ ਫੈਕਟਰੀ ਤੋਂ ਪੰਜ ਰਾਜਾਂ ਵਿੱਚ ਚੱਲ ਰਿਹਾ ਸੀ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ, ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਇੱਕ ਅੰਤਰਰਾਜੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

Reported by:  PTC News Desk  Edited by:  Amritpal Singh -- May 11th 2024 08:00 PM
ਬੱਦੀ ਦੀ ਫਾਰਮਾ ਫੈਕਟਰੀ ਤੋਂ ਪੰਜ ਰਾਜਾਂ ਵਿੱਚ ਚੱਲ ਰਿਹਾ ਸੀ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ, ਸੱਤ ਗ੍ਰਿਫ਼ਤਾਰ

ਬੱਦੀ ਦੀ ਫਾਰਮਾ ਫੈਕਟਰੀ ਤੋਂ ਪੰਜ ਰਾਜਾਂ ਵਿੱਚ ਚੱਲ ਰਿਹਾ ਸੀ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ, ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਇੱਕ ਅੰਤਰਰਾਜੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਇਸ ਗਰੋਹ ਦੇ ਮੁੱਖ ਆਗੂ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਉੱਤਰੀ ਭਾਰਤ ਦੇ ਪੰਜ ਰਾਜਾਂ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਨੈੱਟਵਰਕ ਚਲਾ ਰਿਹਾ ਸੀ।

ਇਨ੍ਹਾਂ ਨਸ਼ੀਲੀਆਂ ਦਵਾਈਆਂ ਦੀ ਖੇਪ ਪੁਲਿਸ ਦੀ ਨੱਕ ਹੇਠ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਸਥਿਤ ਇੱਕ ਫਾਰਮਾਸਿਊਟੀਕਲ ਫੈਕਟਰੀ ਤੋਂ ਪੰਜ ਰਾਜਾਂ ਵਿੱਚ ਪਹੁੰਚਾਈ ਗਈ ਸੀ। ਇਸ ਵਿੱਚ ਫਾਰਮਾ ਫੈਕਟਰੀ ਦੇ ਮੁਲਾਜ਼ਮਾਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਪੁਲਿਸ ਨੇ ਗਿਰੋਹ ਕੋਲੋਂ 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।


ਫਰਵਰੀ ਵਿੱਚ ਸਰਹੱਦੀ ਖੇਤਰ ਵਿੱਚ ਫੜੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਰਾਹੀਂ ਗਿਰੋਹ ਦਾ ਪਤਾ ਲਗਾਇਆ ਗਿਆ ਸੀ।

ਡੀਜੀਪੀ ਨੇ ਦੱਸਿਆ ਕਿ ਬੀਤੀ ਫਰਵਰੀ ਮਹੀਨੇ ਅੰਮ੍ਰਿਤਸਰ ਬਾਰਡਰ ਰੇਂਜ ਦੀ ਐਸਟੀਐਫ ਨੇ ਦੋ ਮੁਲਜ਼ਮਾਂ ਨੂੰ 4.24 ਲੱਖ ਨਸ਼ੀਲੀਆਂ ਗੋਲੀਆਂ ਸਮੇਤ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਧਾਮੀ ਵਾਸੀ ਪਿੰਡ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨਤਾਰਨ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸ ਵਾਸੀ ਗੋਵਿੰਦ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ।

ਜਦੋਂ ਐਸਟੀਐਫ ਨੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਖੇਪ ਬਾਰੇ ਦੋਵਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਤਾਂ ਇਸ ਦਾ ਸਬੰਧ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਸਥਿਤ ਇੱਕ ਫੈਕਟਰੀ ਨਾਲ ਮਿਲਿਆ। ਮਿਲੇ ਸਬੂਤਾਂ ਦੇ ਆਧਾਰ 'ਤੇ ਜਦੋਂ STF ਨੇ ਪੰਜ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ 'ਚ ਇਸ ਗਿਰੋਹ ਦੇ ਬਾਕੀ ਆਗੂਆਂ ਦਾ ਪਤਾ ਲਗਾਇਆ ਤਾਂ ਕੁੱਲ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਐਸਟੀਐਫ ਨੇ ਪੰਜ ਰਾਜਾਂ ਵਿੱਚ ਛਾਪੇਮਾਰੀ ਕਰਕੇ ਇਨ੍ਹਾਂ ਮੁਲਜ਼ਮਾਂ ਨੂੰ ਫੜਿਆ ਹੈ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਅਲੈਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਮੁੱਖ ਸਰਗਨਾ ਅਲੈਕਸ ਪਾਲੀਵਾਲ ਦੇ ਕਬਜ਼ੇ 'ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜਦੋਂ ਐਸਟੀਐਫ ਨੇ ਮੁਲਜ਼ਮ ਅਲੈਕਸ ਪਾਲੀਵਾਲ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਸਥਿਤ ਫਾਰਮਾ ਫੈਕਟਰੀ ਬਾਰੇ ਦੱਸਿਆ, ਜਿੱਥੋਂ ਨਸ਼ੀਲੀਆਂ ਦਵਾਈਆਂ ਦੀ ਇਹ ਖੇਪ ਫੜੀ ਗਈ ਸੀ।

ਜਦੋਂ ਪੰਜਾਬ ਐਸਟੀਐਫ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕੀਤੀ ਤਾਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗਜ਼ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤਾ। ਇਨ੍ਹਾਂ ਰਿਕਾਰਡਾਂ ਤੋਂ ਪਤਾ ਲੱਗਾ ਹੈ ਕਿ ਕੰਪਨੀ ਨੇ ਸਿਰਫ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ ਹੈ। ਰਿਕਾਰਡਾਂ ਨੇ ਮਹਾਰਾਸ਼ਟਰ ਦੇ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਸਪਲਾਈ ਦਾ ਵੀ ਖੁਲਾਸਾ ਕੀਤਾ। ਇਸ ਸਬੰਧ ਵਿੱਚ ਕੀਤੀ ਜਾਂਚ ਵਿੱਚ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਬਣਾਉਣ ਵਾਲੀ ਕੰਪਨੀ ਸਮੈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਦੱਸਿਆ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ - ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ - ਬਰਾਮਦ ਕੀਤਾ ਗਿਆ ਹੈ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਅਤੇ ਵੰਡ ਦੀ ਜਾਂਚ ਕਰਦੇ ਹੋਏ ਨਸ਼ਾ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦੀ ਜਾਂਚ ਕਰਦੇ ਹੋਏ ਚਾਰ ਹੋਰ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ।

- PTC NEWS

Top News view more...

Latest News view more...

PTC NETWORK
PTC NETWORK