ਨਸ਼ੇ ਦੇ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਨੇ ਲਈ 2 ਨੌਜਵਾਨਾਂ ਦੀ ਜਾਨ

By  Jashan A June 7th 2019 11:48 AM

ਨਸ਼ੇ ਦੇ ਕਾਰਨ ਘਰਾਂ 'ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਨੇ ਲਈ 2 ਨੌਜਵਾਨਾਂ ਦੀ ਜਾਨ,ਦੇਸ਼ ਭਰ 'ਚ ਨਸ਼ੇ ਦੇ ਕਹਿਰ ਦਾ ਵਧਦਾ ਜਾ ਰਿਹਾ ਹੈ। ਆਏ ਦਿਨ ਨਸ਼ੇ ਕਾਰਨ ਕਈ ਨੌਜਵਾਨ ਮੌਤ ਦੇ ਘਾਟ ਉਤਰ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਹਿਮਾਚਲ ਨਾਲ ਲੱਗਦੇ ਪਿੰਡ ਭਦ੍ਰੋਆ ਤੋਂ ਸਾਹਮਣੇ ਆਇਆ ਹੈ, ਜਿਥੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।

ਮੁੱਢਲੀ ਜਾਂਚ 'ਚ ਨੌਜਵਾਨਾਂ ਕੋਲ ਪਏ ਨਸ਼ੇ ਦੇ ਟਿਕਿਆਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਹਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਹੋਰ ਪੜ੍ਹੋ:ਚੀਨ ਨੇ ਰਚਿਆ ਇਤਿਹਾਸ, ਤਿਆਰ ਕੀਤਾ ਦੁਨੀਆ ਦਾ ਪਹਿਲਾਂ ਅੰਡਰਗਰਾਊਂਡ ਹੋਟਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੁਲਸ ਵਲੋਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤੀਆਂ ਗਈਆਂ ਹਨ।

-PTC News

Related Post