ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ , 25 ਅਗਸਤ ਨੂੰ ਹੋਵੇਗੀ ਵੋਟਾਂ ਦੀ ਗਿਣਤੀ

By  Shanker Badra August 22nd 2021 10:24 AM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਿਆ ਹੈ ,ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ। ਇਸ ਦੌਰਾਨ ਸਵੇਰੇ 8 ਵਜੇ ਤੋਂ ਸਿੱਖ ਵੋਟਰਾਂ ਨੇ ਵੋਟ ਪਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਚੋਣ 'ਚ ਸਾਰੇ ਬੂਥਾਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। [caption id="attachment_525734" align="aligncenter" width="300"] ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ , 25 ਅਗਸਤ ਨੂੰ ਹੋਵੇਗੀ ਵੋਟਾਂ ਦੀ ਗਿਣਤੀ[/caption] ਦੱਸ ਦੇਈਏ ਕਿ ਦਿੱਲੀ ਸਰਕਾਰ ਦਾ ਗੁਰਦੁਆਰਾ ਚੋਣ ਡਾਇਰੈਕਟੋਰੇਟ ਚੋਣ ਕਰਵਾਉਂਦਾ ਹੈ। ਇਸ ਦੇ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਂਦੇ ਹਨ। ਸਾਰੇ ਬੂਥਾਂ 'ਤੇ ਲੋੜੀਂਦੀ ਗਿਣਤੀ 'ਚ ਪੈਰਾ ਮਿਲਟਰੀ ਤੇ ਪੁਲਿਸ ਦੇ ਜਵਾਨ ਤਾਇਨਾਤ ਹਨ। ਪੁਲਿਸ ਦੇ ਆਹਲਾ ਅਧਿਕਾਰੀ ਆਪੋ-ਆਪਣੇ ਇਲਾਕਿਆਂ 'ਚ ਬੂਥਾਂ 'ਤੇ ਨਜ਼ਰ ਰੱਖਣਗੇ। ਸਾਰੇ ਬੂਥਾਂ 'ਤੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। [caption id="attachment_525735" align="aligncenter" width="259"] ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ , 25 ਅਗਸਤ ਨੂੰ ਹੋਵੇਗੀ ਵੋਟਾਂ ਦੀ ਗਿਣਤੀ[/caption] ਜਾਣਕਾਰੀ ਅਨੁਸਾਰ 46 ਸੀਟਾਂ ਲਈ ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ 'ਚ ਬਣਾਏ ਗਏ 546 ਮਤਦਾਨ ਕੇਂਦਰਾਂ 'ਤੇ ਵੋਟਾਂ ਪਾਈਆਂ ਜਾਣਗੀਆਂ। 132 ਆਜ਼ਾਦ ਉਮੀਦਵਾਰਾਂ ਸਮੇਤ 312 ਉਮੀਦਵਾਰ ਚੋਣ ਮੈਦਾਨ ਵਿਚ ਹਨ। ਦਿੱਲੀ ਦੇ 3 ਲੱਖ ,42 ਹਜ਼ਾਰ,65 ਸਿੱਖ ਵੋਟਰ ਹਨ। ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ। [caption id="attachment_525733" align="aligncenter" width="273"] ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ , 25 ਅਗਸਤ ਨੂੰ ਹੋਵੇਗੀ ਵੋਟਾਂ ਦੀ ਗਿਣਤੀ[/caption] ਦੱਸ ਦੇਈਏ ਕਿ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਦੀ ਸਥਾਪਨਾ 1974 'ਚ ਹੋਈ ਸੀ। ਇਸ ਲਈ ਦੇਸ਼ ਦੀ ਸੰਸਦ 'ਚ ਐਕਟ ਪਾਸ ਕੀਤਾ ਗਿਆ ਸੀ ,ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਇਹ ਐਕਟ ਦਿੱਲੀ ਦੇ ਗੁਰਦੁਆਰਿਆਂ ਤੇ ਉਨ੍ਹਾਂ ਦੇ ਨਾਲ ਜੁੜੀਆਂ ਜਾਇਦਾਦਾਂ ਦੀ ਦੇਖਭਾਲ ਤੇ ਪ੍ਰਬੰਧ ਦੇ ਨਿਯਮ ਤੇ ਦਿਸ਼ਾ ਨਿਰਦੇਸ਼ ਤੈਅ ਕਰਦਾ ਹੈ। -PTCNews

Related Post