DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੈਥਲ ਦੇ ਬਦਸੂਈ ਪਿੰਡ ਦਾ ਦੌਰਾ, ਪੀੜਤਾਂ ਨੂੰ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

By  Jashan A March 25th 2019 04:38 PM

DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੈਥਲ ਦੇ ਬਦਸੂਈ ਪਿੰਡ ਦਾ ਦੌਰਾ, ਪੀੜਤਾਂ ਨੂੰ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ,ਕੈਥਲ:ਪਿਛਲੇ ਦਿਨੀਂ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਬਦਸੂਈ ‘ਚ ਮੰਦਰ ਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਹੋ ਗਿਆ ਸੀ, ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਧਾਰਮਿਕ ਸਥਾਨ ਨੂੰ ਲੈ ਕੇ ਦੋ ਧਿਰਾਂ ਭਿੜ ਗਈਆਂ ਸਨ।

sirsa DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੈਥਲ ਦੇ ਬਦਸੂਈ ਪਿੰਡ ਦਾ ਦੌਰਾ, ਪੀੜਤਾਂ ਨੂੰ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

ਜਿਸ ਕਾਰਨ ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਜਾਂਚ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਕੈਂਥਲ ਪਹੁੰਚੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ‘ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਉਹਨਾਂ ਨਾਲ ਦੁੱਖ ਸਾਂਝਾ ਕੀਤਾ।

ਹੋਰ ਪੜ੍ਹੋ:ਕਰਤਾਰਪੁਰ ਲਾਂਘਾ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਲਈ ਕੀਤਾ ਇਹ ਟਵੀਟ

sirsa DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੈਥਲ ਦੇ ਬਦਸੂਈ ਪਿੰਡ ਦਾ ਦੌਰਾ, ਪੀੜਤਾਂ ਨੂੰ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

ਇਸ ਮੌਕੇ ਦਿੱਲੀ ਕਮੇਟੀ ਵਲੋਂ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਜ਼ਖਮੀਆਂ ਨੂੰ 10-10 ਹਜ਼ਾਰ ਦੀ ਮਦਦ ਦਾ ਐਲਾਨ ਕੀਤਾ। ਉਹਨਾਂ ਮ੍ਰਿਤਕ ਦੀ ਯਾਦ 'ਚ ਗੁਰਦੁਆਰਾ ਸਾਹਿਬ 'ਚ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਇੱਕ ਲਾਇਬਰੇਰੀ ਖੋਲ੍ਹਣ ਦਾ ਐਲਾਨ ਕੀਤਾ।

sirsa DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਕੈਥਲ ਦੇ ਬਦਸੂਈ ਪਿੰਡ ਦਾ ਦੌਰਾ, ਪੀੜਤਾਂ ਨੂੰ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

ਉਥੇ ਹੀ ਸਿਰਸਾ ਨੇ ਹਰਿਆਣਾ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਮੰਗ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਮੰਗ ਵੀ ਕੀਤੀ।

-PTC News

Related Post