ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

By  Jashan A March 15th 2019 05:24 PM -- Updated: March 15th 2019 05:37 PM

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੋਈਆਂ। ਜਿਸ,ਦੌਰਾਨ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ। ਇਸ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ।

dsgmc ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਰੱਦ ਕਰਦਿਆਂ ਚੋਣ ਕਰਵਾਉਣ ਦੀ ਮਨਜ਼ੂਰੀ ਦਿੱਤੀ।

dsgmc ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਇਸ ਦੇ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰੇਟ ਦੇ ਅਧਿਕਾਰੀ ਚੋਣ ਕਰਵਾਉਣ ਲਈ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚੇ ਤੇ ਚੋਣ ਕਰਵਾਈ ਗਈ।

ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ।

-PTC News

Related Post