DSGMC ਨੇ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਚੁੱਕਿਆ ਗੁਰਬਾਣੀ ਨਾਲ ਛੇੜਛਾੜ ਦਾ ਮਸਲਾ

By  Pardeep Singh May 6th 2022 01:47 PM

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਵਿਖੇ ਲਿਖੇ ਜਾ ਰਹੇ ਨੌਵੇਂ ਮਹੱਲੇ ਦੇ ਸ਼ਲੋਕਾਂ ਵਿੱਚ ਲਗਾਂ ਮਾਤਰਾਵਾਂ  ਦੀਆਂ ਗਲਤੀਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਕੁਝ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਦਿੱਲੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਭਾਈ ਹਰਪ੍ਰੀਤ ਸਿੰਘ ਕੋਲ ਇਸ ਮੁੱਦੇ ਉੱਤੇ ਵਿਚਾਰ ਚਰਚਾ ਕੀਤੀ। ਭਾਈ ਸੁਖਵਿੰਦਰ ਸਿੰਘ ਬੱਬਰ ਅਤੇ ਮੈਂਬਰ ਰਣਜੀਤ ਕੌਰ ਨੇ ਸ਼ਲੋਕਾਂ ਵਿਚਲੀਆਂ ਤਰੁੱਟੀਆ ਵਿਚ ਸੋਧ ਕਰਨ ਦੀ ਮੰਗ ਕੀਤੀ।  ਇਸ ਬਾਰੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਦਾ ਕਹਿਣਾ ਹੈ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਰਜ਼ੀ ਲੈ ਕੇ ਆਏ ਸਨ ਕਿ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਗੁਰਬਾਣੀ ਦੇ ਸ਼ਲੋਕ ਲਿਖੇ ਜਾ ਰਹੇ ਹਨ ਉਨ੍ਹਾਂ ਵਿੱਚ ਲਗਾਂ ਮਾਤਰਾਵਾਂ ਦੀਆਂ ਗਲਤੀਆਂ ਹਨ ਉਨ੍ਹਾਂ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਾਰੇ ਸਬੂਤ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਪੇਸ਼ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ ਲਿਖਣ ਵਿੱਚ ਜਿਹੜੀਆਂ ਗਲਤੀਆਂ ਹਨ ਉਨ੍ਹਾਂ ਨੂੰ ਠੀਕ ਕੀਤਾ ਜਾਵੇ।

ਇਸ ਬਾਰੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਰਣਜੀਤ ਕੌਰ ਦਾ ਕਹਿਣਾ ਹੈ ਕਿ ਨੌਵੇਂ ਮਹੱਲੇ ਦੇ ਸ਼ਲੋਕ ਜੋ ਗੁਰਦੁਆਰਾ ਸਾਹਿਬ ਵਿੱਚ ਲਿਖੇ ਜਾ ਰਹੇ ਹਨ ਉਨ੍ਹਾਂ  ਨੂੰ ਲਿਖਣ ਵਿੱਚ ਬਹੁਤ ਗਲਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਰਜ਼ੀ ਦਿੱਤੀ ਹੈ ਅਤੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ ਦੇ ਸ਼ਲੋਕ ਲਿਖਣ ਵੇਲੇ ਬਹੁਤ ਧਿਆਨ ਰੱਖਣਾ ਚਾਹੀਦਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਭਾਈ ਹਰਪ੍ਰੀਤ ਸਿੰਘ ਨੇ ਦਿੱਲੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਗੁਰਬਾਣੀ ਦੇ ਨਾਲ ਛੇੜਛਾੜ ਮਾਮਲੇ ਨੂੰ ਲੈ ਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਦੀ ਅਪੀਲ, ਐਮਐਸਪੀ ਦਾ ਦਿੱਤਾ ਭਰੋਸਾ

-PTC News

Related Post