ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

By  Jashan A December 6th 2018 09:45 PM -- Updated: December 6th 2018 10:12 PM

ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ,ਦੁਬਈ: ਬਾਲੀਵੁਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।ਸੂਤਰਾਂ ਮੁਤਾਬਕ ਇਹ ਗ੍ਰਿਫਤਾਰੀ ਇਕ ਬ੍ਰਾਜ਼ੀਲ ਦੀ 17 ਸਾਲਾ ਟੀਨਏਜ਼ਰ ਲੜਕੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਟੀਨਏਜ਼ਰ ਨੇ ਮੀਕਾ 'ਤੇ ਸੈਕਸੂਅਲ ਹਰਾਸਮੈਂਟ ਦੇ ਦੋਸ਼ ਲਗਾਏ ਹਨ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਦਾ ਦੋਸ਼ ਹੈ ਕਿ ਮੀਕਾ ਉਸ ਨੂੰ ਅਸ਼ਲੀਲ ਤਸਵੀਰਾਂ ਭੇਜ ਰਿਹਾ ਸੀ।

mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਮੀਕਾ ਸਿੰਘ ਇੱਕ ਮਿਊਜ਼ਿਕ ਸ਼ੋਅ ਲਈ ਦੁਬਈ ਗਏ ਹੋਏ ਸਨ।

mika singh ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਕੀਤਾ ਗ੍ਰਿਫਤਾਰ

ਪੁਲਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੀਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੀਕਾ ਨੂੰ ਫਿਲਹਾਲ ਮੁਰਾਕਾਬਾਤ ਪੁਲਸ ਸਟੇਸ਼ਨ 'ਚ ਰੱਖਿਆ ਗਿਆ ਹੈ।

-PTC News

Related Post