ਸਕੂਲ 'ਚ ਫਾਇਰਿੰਗ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ, 6 ਜ਼ਖਮੀ, 3 ਦੀ ਹਾਲਤ ਗੰਭੀਰ

By  Riya Bawa September 29th 2022 10:02 AM -- Updated: September 29th 2022 10:05 AM

America Firing: ਅਮਰੀਕਾ 'ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਇਕ ਵਾਰ ਫਿਰ ਅਜਿਹੀ ਹੀ ਘਟਨਾ ਅਮਰੀਕਾ ਦੇ ਕੈਲੀਫੋਰਨੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਵਾਰ ਫਿਰ ਸਕੂਲੀ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਸ਼ੱਕੀ ਵਿਅਕਤੀ ਨੇ ਸਕੂਲ ਵਿੱਚ ਗੋਲੀਬਾਰੀ ਕੀਤੀ ਹੈ। ਇਹ ਗੋਲੀਬਾਰੀ ਓਕਲੈਂਡ ਇਲਾਕੇ ਵਿੱਚ ਹੋਈ, ਜਿੱਥੇ ਇਹ ਸਕੂਲ ਮੌਜੂਦ ਹੈ। ਇਸ ਗੋਲੀਬਾਰੀ ਦੀ ਘਟਨਾ 'ਚ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਹਾਲਾਂਕਿ ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਮਿਲੀ ਹੈ। firing ਅਮਰੀਕਾ ਦੇ ਓਕਲੈਂਡ 'ਚ ਬੁੱਧਵਾਰ ਨੂੰ ਇਕ ਸਕੂਲ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਲਮੇਡਾ ਕਾਉਂਟੀ ਸ਼ੈਰਿਫ ਦੇ ਬੁਲਾਰੇ ਲੈਫਟੀਨੈਂਟ ਰੇ ਕੈਲੀ ਦੇ ਅਨੁਸਾਰ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ। PTC News-Latest Punjabi news ਇਹ ਵੀ ਪੜ੍ਹੋ : ਵਿਧਾਇਕ ਅੰਗੁਰਾਲ ਦੇ ਭਰਾ ਨੇ ਡਾਕਟਰਾਂ ਤੋਂ ਨਹੀਂ ਮੰਗੀ ਮਾਫੀ, ਸਟਾਫ ਵੱਲੋਂ ਅਲਟੀਮੇਟਮ ਓਕਲੈਂਡ ਫਾਇਰ ਡਿਪਾਰਟਮੈਂਟ ਦੇ ਬੁਲਾਰੇ ਮਾਈਕਲ ਹੰਟ ਨੇ ਕਿਹਾ ਕਿ ਗੋਲੀ ਲੱਗਣ ਨਾਲ ਜ਼ਖਮੀ ਛੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਓਕਲੈਂਡ ਦੀ ਮੇਅਰ ਲਿਬੀ ਸ਼ੈਫ ਨੇ ਟਵੀਟ ਕੀਤਾ ਕਿ ਸਾਰੇ ਜ਼ਖਮੀ ਬਾਲਗ ਸਨ।  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਗੋਲੀਬਾਰੀ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜ਼ਖਮੀਆਂ ਦੀ ਗਿਣਤੀ 5 ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਰੇ 6 ਲੋਕਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ 'ਚੋਂ 3 ਗੰਭੀਰ ਰੂਪ 'ਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਜ਼ਖਮੀ ਹੋਏ ਲੋਕਾਂ ਵਿਚ ਕੋਈ ਵੀ ਸਕੂਲੀ ਬੱਚਾ ਸ਼ਾਮਲ ਨਹੀਂ ਸੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਹਮਲੇ ਪਿੱਛੇ ਕਿਸ ਦਾ ਹੱਥ ਹੈ। -PTC News

Related Post