ਡਾਕਘਰ ਨੂੰ ਬੰਦ ਕਰਨ ਦੇ ਫ਼ੈਸਲੇ ਕਾਰਨ ਡਾਕ ਕਾਮਿਆਂ 'ਚ ਭਾਰੀ ਰੋਸ

By  Ravinder Singh October 14th 2022 08:01 PM

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨ ਨਾਲ ਮੌਜੂਦ ਡਾਕ ਘਰ ਨੂੰ ਸਰਕਾਰ ਵੱਲੋਂ ਬੰਦ ਕਰਨ ਦੇ ਲਏ ਗਏ ਫ਼ੈਸਲੇ ਤੋਂ ਬਾਅਦ ਜਿਥੇ ਡਾਕ ਘਰ ਦੇ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹੈ ਉਥੇ ਹੀ ਰੋਜ਼ਾਨਾ ਕੰਮ ਕਰਵਾਉਣ ਲਈ ਆਉਂਦੇ ਆਮ ਲੋਕਾਂ ਵਿਚ ਵੀ ਸਰਕਾਰ ਦੇ ਇਸ ਫ਼ੈਸਲੇ ਪ੍ਰਤੀ ਗੁੱਸੇ ਦੀ ਲਹਿਰ ਹੈ। ਡਾਕਘਰ ਨੂੰ ਬੰਦ ਕਰਨ ਦੇ ਫ਼ੈਸਲੇ ਕਾਰਨ ਡਾਕ ਕਾਮਿਆਂ 'ਚ ਭਾਰੀ ਰੋਸਅੱਜ ਡਾਕਘਰ ਬਾਹਰ ਆਮ ਲੋਕਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਗੱਲਬਾਤ ਦੌਰਾਨ ਆਮ ਲੋਕਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਜ਼ਿੰਦਗੀ ਵਿਚ ਅਨੇਕਾਂ ਹੀ ਕੰਮ ਕਰਵਾਉਣ ਲਈ ਇਸ ਡਾਕਘਰ ਵਿਚ ਆਉਂਦੇ ਹਨ ਤੇ ਹੁਣ ਸਰਕਾਰ ਵੱਲੋਂ ਇਸਨੂੰ ਬੰਦ ਕਰਕੇ ਇਸਦਾ ਸਾਰਾ ਕੰਮ ਜਲੰਧਰ ਲਿਜਾਇਆ ਜਾ ਰਿਹਾ ਹੈ ਜਿਸ ਕਾਰਨ ਡਾਕਘਰ ਵਿਚ ਕੰਮ ਕਰਵਾਉਣ ਲਈ ਆਉਂਦੇ ਆਮ ਲੋਕਾਂ ਨੂੰ ਵੱਡੇ ਪੱਧਰ ਉਤੇ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਇਹ ਵੀ ਪੜ੍ਹੋ : ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਪਟਿਆਲਾ ਪੁੱਜੇ ਖਿਡਾਰੀ ਇਸ ਮੌਕੇ ਆਮ ਲੋਕਾਂ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਕਿਉਂਕਿ ਹੁਸ਼ਿਆਰਪੁਰ ਜ਼ਿਲ੍ਹਾ ਬਹੁਤ ਵੱਡਾ ਹੈ ਤੇ ਡਾਕਘਰ ਦੇ ਇਥੋਂ ਜਾਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਲੋਕਾਂ ਨੂੰ ਆਉਣਗੀਆਂ। -PTC News

Related Post