ਅਧਿਆਪਕਾਂ ਦੀ ਘਾਟ ਕਾਰਨ ਧਰਨੇ 'ਤੇ ਬੈਠੇ ਪਿੰਡ ਵਾਸੀਆਂ ਨੇ SDM ਦੇ ਭਰੋਸੇ ਮਗਰੋਂ ਧਰਨਾ ਕੀਤਾ ਖ਼ਤਮ

By  Riya Bawa August 4th 2022 08:15 PM -- Updated: August 4th 2022 09:18 PM

ਸੰਗਰੂਰ: ਲਹਿਰਾਗਾਗਾ ਨੇੜਲੇ ਪਿੰਡ ਲੇਹਲ ਖੁਰਦ ਵਿੱਚ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਨਾ ਪੜ੍ਹਦੇ ਦੇਖ ਕੇ ਦੁਖੀ ਪਿੰਡ ਵਾਸੀਆਂ ਨੇ ਸਕੂਲ ਨੂੰ ਤਾਲਾ ਲਗਾ ਕੇ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਸਕੂਲ ਵਿੱਚ ਹੀ ਡੱਕ ਦਿੱਤਾ ਸੀ। ਪਿੰਡ ਵਾਸੀਆਂ ਨੇ ਸਕੂਲ ਦੇ ਸਾਹਮਣੇ ਸਕੂਲ ਬੰਦ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਸਕੂਲ ਵਿੱਚ ਅਧਿਆਪਕ ਥੋੜ੍ਹੇ ਹੀ ਹਨ, ਬੱਚੇ ਜ਼ਿਆਦਾ ਹਨ, ਉਨ੍ਹਾਂ ਦੀ ਪੜ੍ਹਾਈ ਬਿਲਕੁਲ ਵੀ ਨਹੀਂ ਹੋ ਰਹੀ, ਸਿਰਫ਼ ਇਕੱਠੇ ਕਰਕੇ ਬੈਠਾ ਲਿਆ ਜਾਂਦਾ ਹੈ।



ਪਰ ਅੱਜ ਲਹਿਰਾਗਾਗਾ ਨੇੜਲੇ ਪਿੰਡ ਲੇਹਲ ਖੁਰਦ ਵਿੱਚ ਸਰਕਾਰੀ ਸਕੂਲ ਨੂੰ ਤਾਲੇ ਜੜ੍ਹ ਕੇ ਰੋਸ ਜਤਾ ਰਹੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਐੱਸਡੀਐੱਮ ਵੱਲੋਂ ਉਹਨਾਂ ਦੀ ਮੰਗਾਂ 'ਤੇ ਦਿਵਾਏ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਧਰਨਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ। 

 ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਸਣੇ ਧਰਨੇ 'ਤੇ ਬੈਠੇ ਪਿੰਡ ਵਾਸੀ, SDM ਨੂੰ ਬਣਾਇਆ ਬੰਧਕ

ਦੱਸ ਦੇਈਏ ਕਿ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਇਹ ਸਰਕਾਰੀ ਸਕੂਲ ਹੈ। ਇੱਥੇ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਹੀ ਨਹੀਂ, ਇੱਥੇ ਜ਼ਿਆਦਾ ਬੱਚੇ ਹਨ ਅਤੇ ਇੱਥੇ 1-2 ਅਧਿਆਪਕ ਹਨ। ਉਨ੍ਹਾਂ ਨੂੰ ਪਤਾ ਲਗਾ ਹੈ ਕਿ ਇੱਥੇ ਪੜ੍ਹਾਈ ਬਿਲਕੁਲ ਵੀ ਨਹੀਂ ਹੁੰਦੀ। ਅਸੀਂ ਕਈ ਵਾਰ ਅਧਿਆਪਕਾਂ ਦੀ ਮੰਗ ਰੱਖ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਜਿਸ ਦੇ ਖਿਲਾਫ ਪਿਛਲੇ ਚਾਰ ਦਿਨਾਂ ਤੋਂ ਉਹਨਾਂ ਵੱਲੋਂ ਧਰਨਾ ਲਾਇਆ ਗਿਆ ਸੀ।


ਇਹ ਵੀ ਪੜ੍ਹੋ : ਨਸ਼ਾ ਕੇਂਦਰਾਂ 'ਚ ਸਪਲਾਈ ਹੋ ਰਹੀ ਦਵਾਈ ਦੇ ਟੈਂਡਰਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਪਈ ਝਾੜ

ਕਿਸਾਨ ਆਗੂ ਦਾ ਕਹਿਣਾ ਹੈ ਕਿ ਅਸੀਂ 4 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ, ਪਹਿਲਾਂ ਅਸੀਂ ਸਕੂਲ ਨੂੰ ਤਾਲਾ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਸਕੂਲ ਸ਼ੁਰੂ ਕਰਵਾਇਆ, ਫਿਰ ਸੜਕ ਜਾਮ ਕੀਤੀ ਪਰ ਕਿਸੇ ਨੇ ਸਾਡੀ ਗੱਲ ਨਹੀਂ ਸੁਣੀ। ਲੇਹਲ ਖੁਰਦ ਦੇ ਸਕੂਲ ਵਿੱਚ 200 ਦੇ ਕਰੀਬ ਬੱਚੇ ਪੜ੍ਹਦੇ ਹਨ ਜਦਕਿ ਅਧਿਆਪਕ 3 ਹੈ। ਅਸੀਂ ਚਾਹੁੰਦੇ ਹਾਂ ਕਿ 200 ਬੱਚਿਆਂ ਨੂੰ ਪੜ੍ਹਾਉਣ ਲਈ ਘੱਟੋ-ਘੱਟ 7 ਅਧਿਆਪਕਾਂ ਦੀ ਲੋੜ ਹੈ, ਜਿਨ੍ਹਾਂ 'ਚੋਂ ਇਕ ਅਧਿਆਪਕ ਜੋ ਕਿ ਸਕੂਲ ਦਾ ਪ੍ਰਿੰਸੀਪਲ ਹੈ, ਅਗਲੇ ਮਹੀਨੇ ਸੇਵਾਮੁਕਤ ਹੋ ਰਿਹਾ ਹੈ, ਇਸ ਲਈ ਅੱਜ ਅਸੀਂ ਐੱਸ.ਡੀ.ਐੱਮ ਦਫਤਰ ਦਾ ਘਿਰਾਓ ਕੀਤਾ ਸੀ।

 ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਸਣੇ ਧਰਨੇ 'ਤੇ ਬੈਠੇ ਪਿੰਡ ਵਾਸੀ, SDM ਨੂੰ ਬਣਾਇਆ ਬੰਧਕ

ਪਿੰਡ ਵਾਸੀਆਂ ਵੱਲੋਂ ਬੰਦ ਕੀਤੇ ਗਏ ਐਸ.ਡੀ.ਐਮ ਦਾ ਕਹਿਣਾ ਹੈ ਕਿ ਇਹ ਸੱਚ ਹੈ ਕਿ ਇਹ ਲੋਕ 4 ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਇਸ ਤੋਂ ਪਹਿਲਾਂ ਵੀ ਅਸੀਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਪਿੰਡ ਭੇਜਿਆ ਸੀ ਅਤੇ ਇੱਥੇ 5 ਅਧਿਆਪਕਾਂ ਦੀ ਲੋੜ ਹੈ ਅਤੇ ਜਿੱਥੇ 3 ਅਧਿਆਪਕ ਪਹਿਲਾਂ ਹੀ ਮੌਜੂਦ ਹਨ ਅਤੇ ਇੱਕ ਅਧਿਆਪਕ ਦੀ ਘਾਟ ਸੀ।

 ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਸਣੇ ਧਰਨੇ 'ਤੇ ਬੈਠੇ ਪਿੰਡ ਵਾਸੀ, SDM ਨੂੰ ਬਣਾਇਆ ਬੰਧਕ

ਪਰ ਇਨ੍ਹਾਂ ਲੋਕਾਂ ਦੀ ਮੰਗ ਹੈ ਕਿ 7 ਅਧਿਆਪਕ ਹੋਣੇ ਚਾਹੀਦੇ ਹਨ ਪਰ ਸਕੂਲ ਵਿੱਚ ਸਿਰਫ਼ 5 ਅਧਿਆਪਕ ਹੀ ਤਾਇਨਾਤ ਹਨ। ਉਹਨਾਂ ਨੇ ਲਿਖਿਆ ਕਿ ਜੇਕਰ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ ਤਾਂ ਸਰਕਾਰ ਨਾਲ ਗੱਲ ਕਰਕੇ ਉਨ੍ਹਾਂ ਦੀ ਮੰਗ ਪੂਰੀ ਕੀਤੀ ਜਾਵੇ।

(ਗੁਰਦਰਸ਼ਨ ਸਿੰਘ ਸਿੱਧੂ ਦੀ ਰਿਪੋਰਟ)



-PTC News

Related Post