Durga Ashtami: PM ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼-ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

By  Jashan A October 6th 2019 12:16 PM

Durga Ashtami: PM ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼-ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ,ਨਵੀਂ ਦਿੱਲੀ: ਨਰਾਤਿਆਂ 'ਚ ਦੁਰਗਾਸ਼ਟਮੀ ਦਾ ਬਹੁਤ ਜ਼ਿਆਦਾ ਮਹੱਤਵ ਹੁੰਦਾ ਹੈ। ਦੇਸ਼ ਭਰ 'ਚ ਅੱਜ ਦੁਰਗਾਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਅੱਜ ਸਵੇਰ ਤੋਂ ਹੀ ਸ਼ਰਧਾਲੂ ਪੂਜਾ ਕਰਨ ਲਈ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਇਸ ਸ਼ੁਭ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਹੋਰ ਪੜ੍ਹੋ: ਜਲੰਧਰ ਦੇ ਪਿੰਡ ਜੰਡੀਰਾਂ ਵਿੱਚ ਇੱਕ ਘਰ ਅੰਦਰ ਵੜ ਕੇ ਗੁੰਡਾਗਰਦੀ ਕਰਨ ਦੇ ਮਾਮਲੇ ‘ਚ 12 ਲੋਕਾਂ ਖਿਲਾਫ ਪਰਚਾ ਦਰਜ

https://twitter.com/narendramodi/status/1180660343531421696?s=20

ਦੁਰਗਾ ਅਸ਼ਟਮੀ ਦੀ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ ਕਿ ਤੁਹਾਨੂੰ ਸਭ ਨੂੰ ਦੁਰਗਾ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ। ਦੁਰਗਾਸ਼ਟਮੀ ਦੀ ਦੇਵੀ ਮਹਾਗੌਰੀ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ, ਚੰਗੀ ਕਿਸਮਤ ਅਤੇ ਖੁਸ਼ਹਾਲੀ ਲਿਆਉਣ।

https://twitter.com/rashtrapatibhvn/status/1180665222920491008?s=20

ਇਸ ਦੇ ਨਾਲ ਹੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਲਿਖਿਆ ਹੈ ਕਿ ਦੁਰਗਾ ਪੂਜਾ ਦੇ ਸ਼ੁੱਭ ਅਵਸਰ 'ਤੇ ਭਾਰਤ ਅਤੇ ਵਿਦੇਸ਼ਾਂ ਵਿਚ ਸਾਥੀ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ। ਇਹ ਬੁਰਾਈ ਉੱਤੇ ਇਛਾਈ ਦੀ ਜਿੱਤ ਦਾ ਜਸ਼ਨ ਹੈ। ਦੇਵੀ ਦੁਰਗਾ ਸਾਡੇ 'ਤੇ ਆਪਣੀ ਕ੍ਰਿਪਾ ਬਣਾਏ ਰੱਖੇ।

-PTC News

Related Post