Tue, Mar 17, 2026
Whatsapp

Earthquake: ਦਿੱਲੀ-ਐਨਸੀਆਰ ਤੇ ਉਤਰਾਖੰਡ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਨੇਪਾਲ ’ਚ ਸੀ ਕੇਂਦਰ

ਦਿੱਲੀ-ਐੱਨਸੀਆਰ ਅਤੇ ਉਤਰਾਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Reported by:  PTC News Desk  Edited by:  Aarti -- February 22nd 2023 05:04 PM
Earthquake: ਦਿੱਲੀ-ਐਨਸੀਆਰ ਤੇ ਉਤਰਾਖੰਡ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਨੇਪਾਲ ’ਚ ਸੀ ਕੇਂਦਰ

Earthquake: ਦਿੱਲੀ-ਐਨਸੀਆਰ ਤੇ ਉਤਰਾਖੰਡ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਨੇਪਾਲ ’ਚ ਸੀ ਕੇਂਦਰ

Earthquake Hits Delhi NCR and Uttarakhand:  ਦਿੱਲੀ-ਐੱਨਸੀਆਰ ਅਤੇ ਉਤਰਾਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਉੱਤਰਾਖੰਡ 'ਚ ਵੀ ਅੱਜ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 


ਦਿੱਲੀ-ਐੱਨਸੀਆਰ 'ਚ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਸੀ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ 1.30 ਵਜੇ ਉੱਤਰਾਖੰਡ ਦੇ ਪਿਥੌਰਾਗੜ੍ਹ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਸੀ। 

ਦੱਸ ਦਈਏ ਕਿ ਨੇਪਾਲ ਦੇ ਬਾਜੂਰਾ 'ਚ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ ਕਰੀਬ 1.45 ਵਜੇ ਇੱਥੇ 5.2 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਇਸ ਦਾ ਅਸਰ ਦਿੱਲੀ-ਐੱਨਸੀਆਰ, ਉਤਰਾਖੰਡ ਦੇ ਕਈ ਇਲਾਕਿਆਂ 'ਚ ਦੇਖਣ ਨੂੰ ਮਿਲਿਆ। 



- PTC NEWS

Top News view more...

Latest News view more...

PTC NETWORK
PTC NETWORK