ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

By  Jashan A September 22nd 2019 01:57 PM

ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ,ਜਕਾਰਤਾ: ਅੱਜ ਸਵੇਰੇ ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਲੁਕੂ 'ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਜਿਸ ਦੌਰਾਨ ਸਥਾਨਕ ਲੋਕਾਂ ਦੀ ਨੀਂਦ ਉੱਡ ਗਈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ ਪਰ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

Earthquakeਏਜੰਸੀ ਨੇ ਕਿਹਾ ਕਿ ਸੁਨਾਮੀ ਦੀ ਸੰਭਾਵਨਾ ਦੇ ਕੋਈ ਲੱਛਣ ਨਹੀਂ ਦਿਖਾਈ ਦੇ ਰਹੇ। ਇਸ ਕਾਰਨ ਅਸੀਂਂ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ।

ਹੋਰ ਪੜ੍ਹੋ:ਤਲਵੰਡੀ ਸਾਬੋ: ਚਿੱਟੇ ਦੀ ਓਵਰਡੋਜ਼ ਕਾਰਨ 18 ਸਾਲਾਂ ਨੌਜਵਾਨ ਗੁਰਮੀਤ ਸਿੰਘ ਦੀ ਹੋਈ ਮੌਤ

Earthquakeਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ 'ਚ ਭੂਚਾਲ ਦਾ ਖਤਰਾ ਹਮੇਸ਼ਾ ਮੰਡਰਾਉਂਦਾ ਰਹਿੰਦਾ ਹੈ ਕਿਉਂਕਿ ਇਹ ਪ੍ਰਸ਼ਾਂਤ 'ਰਿੰਗ ਆਫ ਫਾਇਰ' ਨਾਮਕ ਇਕ ਕਮਜ਼ੋਰ ਅਤੇ ਭੂਚਾਲ ਪ੍ਰਭਾਵਿਤ ਖੇਤਰ 'ਤੇ ਸਥਿਤ ਹੈ।

-PTC News

Related Post