ਉੱਤਰਾਖੰਡ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ

By  Pardeep Singh May 11th 2022 12:42 PM

 ਉੱਤਰਾਖੰਡ: ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਸਥਿਤ ਧਾਰਚੂਲਾ ਤਹਿਸੀਲ ਤੋਂ 19 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਇਹ ਇਲਾਕਾ ਨੇਪਾਲ ਅਤੇ ਚੀਨ ਦੀ ਸਰਹੱਦ ਨਾਲ ਲੱਗਦਾ ਹੈ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਉੱਤਰਾਖੰਡ ਦੇ ਕਈ ਹਿੱਸਿਆਂ 'ਚ ਵੱਖ-ਵੱਖ ਸਮੇਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ 11 ਮਈ ਨੂੰ ਸਵੇਰੇ ਕਰੀਬ 10.03 ਵਜੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਧਾਰਚੂਲਾ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ। ਇਸ ਦੀ ਡੂੰਘਾਈ 38.5 ਕਿਲੋਮੀਟਰ ਮਾਪੀ ਗਈ ਹੈ। ਇਸ ਸਾਲ ਉੱਤਰਾਖੰਡ ਵਿੱਚ 130 ਤੋਂ ਵੱਧ ਛੋਟੇ ਭੂਚਾਲ ਵੀ ਆਏ ਹਨ। ਜਿਨ੍ਹਾਂ ਵਿੱਚੋਂ ਕਈ ਮਹਿਸੂਸ ਨਹੀਂ ਕੀਤੇ ਗਏ ਸਨ ਪਰ ਸੀਸਮੋਗ੍ਰਾਫ਼ਾਂ ਵਿੱਚ ਰਿਕਾਰਡ ਕੀਤੇ ਗਏ ਸਨ।

ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਤੋਂ ਪਹਿਲਾਂ 12 ਫਰਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦੱਸਿਆ ਗਿਆ ਹੈ। ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਵਿੱਚ ਸੀ।

ਇਹ ਵੀ ਪੜ੍ਹੋ:ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਾਇਬ ਤਹਿਸੀਲਦਾਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

-PTC News

Related Post