ਪੈਟ੍ਰੋਲ ਪੰਪਾਂ ਤੋਂ ਪ੍ਰਧਾਨ ਮੰਤਰੀ ਦੇ ਹੋਰਡਿੰਗ ਜਲਦ ਤੋਂ ਜਲਦ ਹਟਾਉਣ ਦੇ ਦਿੱਤੇ ਆਦੇਸ਼

By  Jagroop Kaur March 4th 2021 04:09 PM -- Updated: March 4th 2021 06:15 PM

ਭਾਰਤ ਦੇ ਚੋਣ ਕਮਿਸ਼ਨ ਨੇ ਪੈਟਰੋਲ ਪੰਪਾਂ ਨੂੰ 72 ਘੰਟਿਆਂ ਦੇ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਫੋਟੋਆਂ ਵਾਲੇ ਹੋਰਡਿੰਗਜ਼ ਹਟਾਉਣ ਲਈ ਨਿਰਦੇਸ਼ ਦਿੱਤੇ ਹਨ। ਪੋਲ ਪੈਨਲ ਨੇ ਕਿਹਾ ਕਿ ਪੈਟਰੋਲ ਪੰਪਾਂ 'ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਮਸ਼ਹੂਰੀ ਕਰਨ ਵਾਲੇ ਹੋਰਡਿੰਗਜ਼ ਵਿਚ ਪ੍ਰਧਾਨ ਮੰਤਰੀ ਦੀਆਂ ਫੋਟੋਆਂ ਦੀ ਵਰਤੋਂ ਚੋਣ ਆਦਰਸ਼ ਚੋਣ ਜਾਬਤਾ MCC ਦੀ ਉਲੰਘਣਾ ਹੈ।

Election Commission petrol pumps directed to remove pm modi hoardings photographs | India News – India TV

Also Read: Punjab continues to report an upsurge in daily new cases

no banner on petrol pump no banner on petrol pump

ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਲੇ ਹੋਰਡਿੰਗ ਨੂੰ ਪੈਟਰੋਲ ਪੰਪਾਂ ਤੋਂ ਹਟਵਾਉਣ ਲਈ ਤਿ੍ਰਣਮੂਲ ਕਾਂਗਰਸ ਦਾ ਇਕ ਵਫ਼ਦ ਬੁੱਧਵਾਰ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲਿਆ। ਉਨ੍ਹਾਂ ਨੇ ਇਸ ਨੂੰ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਦੱਸਦੇ ਹੋਏ ਹੋਰਡਿੰਗ ਹਟਾਉਣ ਦੀ ਮੰਗ ਕੀਤੀ।ਤ੍ਰਿਣਮੂਲ ਆਗੂਆਂ ਦੀ ਮੰਗ ’ਤੇ ਨੋਟਿਸ ਲੈਂਦੇ ਹੋਏ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੈਟਰੋਲ ਪੰਪਾਂ ਤੋਂ ਮੋਦੀ ਦੇ ਹੋਰਡਿੰਗ ਹਟਾਉਣ ਦੇ ਨਿਰਦੇਸ਼ ਦਿੱਤੇ। ਚੋਣ ਕਮਿਸ਼ਨ ਨੇ ਸਰਕਾਰੀ ਯੋਜਨਾਵਾਂ ਨਾਲ ਜੁੜੇ ਉਕਤ ਵਿਗਿਆਪਨਾਂ ਵਾਲੇ ਹੋਰਡਿੰਗ ਨੂੰ ਚੋਣ ਜ਼ਾਬਤਾ ਦਾ ਉਲੰਘਣ ਦੱਸਿਆ। ਓਧਰ ਪੱਛਮੀ ਬੰਗਾਲ ਵਿਚ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਸੀ. ਈ. ਓ. ਦੇ ਇਕ ਅਧਿਕਾਰੀ ਨੇ ਕਿਹਾ ਕਿ ਅਜਿਹੇ ਹੋਰਡਿੰਗ ’ਚ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਇਸਤੇਮਾਲ ਕਰਨਾ ਚੋਣ ਜ਼ਾਬਤਾ ਦਾ ਉਲੰਘਣ ਹੈ।

ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ 26 ਫਰਵਰੀ ਨੂੰ ਸੂਬੇ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤ ਲਾਗੂ ਹੈ। ਜ਼ਿਕਰਯੋਗ ਹੈ ਕਿ 5 ਵਿਧਾਨ ਸਭਾ ਸੀਟਾਂ- ਪੱਛਮੀ ਬੰਗਾਲ, ਆਸਾਮ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿਚ 27 ਮਾਰਚ ਤੋਂ 6 ਅਪ੍ਰੈਲ ਦਰਮਿਆਨ ਵੋਟਾਂ ਪੈਣਗੀਆਂ। ਵੋਟਾਂ ਦੇ ਨਤੀਜੇ 2 ਮਈ ਨੂੰ ਐਲਾਨੇ ਜਾਣਗੇ।

Related Post