ਭਾਰਤੀ ਚੋਣ ਕਮਿਸ਼ਨ ਵਲੋਂ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ

By  Jasmeet Singh January 17th 2022 02:21 PM -- Updated: January 17th 2022 02:25 PM

ਐਤਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਇੱਕ ਅਧਿਕਾਰਤ ਬਿਆਨ ਅਨੁਸਾਰ ਭਾਰਤ ਦੇ ਚੋਣ ਕਮਿਸ਼ਨ ਨੇ ਪੱਤਰਕਾਰਾਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਆਪਣੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣ ਸਭਾ ਦੁਆਰਾ ਅਧਿਕਾਰਤ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਹੈ। ਹੋਇਆ ਕੀ ਸੀ ਕਿ ਮੀਡੀਆ ਕਰਮੀਆਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੂੰ ਗੈਰਹਾਜ਼ਰ ਵੋਟਰਾਂ ਵਿੱਚ ਸ਼ਾਮਲ ਕਰਨ ਲਈ ਕਿਹਾ ਸੀ ਤਾਂ ਜੋ ਉਹ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣ।

ਇਹ ਵੀ ਪੜ੍ਹੋ: ਆਪਣੇ ਭਰਾ ਨੂੰ ਵੀ ਟਿਕਟ ਨਹੀਂ ਦਿਲਾ ਸਕੇ ਚੰਨੀ, ਕਾਂਗਰਸੀ ਉਮੀਦਵਾਰਾਂ ਦੀ ਸੂਚੀ ਤੈਅ ਕਰਨ 'ਚ ਸਿੱਧੂ ਹਾਵੀ

ਜਿਸਤੇ ਪ੍ਰਤੀਕਿਰਿਆ ਦਿੰਦਿਆਂ ਰਾਜੂ ਨੇ ਕਿਹਾ ਕਿ ਪੋਸਟਲ ਬੈਲਟ ਦੁਆਰਾ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਗੈਰਹਾਜ਼ਰ ਵੋਟਰ ਨੂੰ ਸਾਰੇ ਲੋੜੀਂਦੇ ਵੇਰਵੇ ਦੇ ਕੇ ਫਾਰਮ-12 ਡੀ ਵਿੱਚ ਰਿਟਰਨਿੰਗ ਅਫਸਰ ਨੂੰ ਅਰਜ਼ੀ ਦੇਣੀ ਪਵੇਗੀ ਅਤੇ ਸਬੰਧਤ ਸੰਸਥਾ ਦੁਆਰਾ ਨਿਯੁਕਤ ਨੋਡਲ ਅਫਸਰ ਦੁਆਰਾ ਦਰਖਾਸਤ ਦੀ ਤਸਦੀਕ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਨਹੀਂ ਪਾ ਸਕੇਗਾ।

Punjab elections 2022: Amid poll deferral requests, EC meet on Jan 17 to take call

ਇਸ ਤੋਂ ਪਹਿਲਾਂ, ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ, ਅਪਾਹਜ ਲੋਕਾਂ ਅਤੇ ਕੋਵਿਡ-19 ਦੇ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਸੀ। ਬਿਆਨ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐੱਸ.ਐੱਨ.ਐੱਲ., ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸਿਵਲ ਐਵੀਏਸ਼ਨ ਦੇ ਕਰਮਚਾਰੀ ਸਮੇਤ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਲੋਕ ਵੀ ਇਸ ਸਹੂਲਤ ਦਾ ਲਾਭ ਚੁੱਕ ਸਕਦੇ ਨੇ ਜੇਕਰ ਉਹ ਡਿਊਟੀ 'ਤੇ ਹਨ।

ਇਹ ਵੀ ਪੜ੍ਹੋ: ਪੰਜਾਬ ਵੱਲੋਂ ਚੋਣਾਂ ਮੁਲਤਵੀ ਕਰਨ ਦੀ ਅਪੀਲ 'ਤੇ ਅੱਜ ਚੋਣ ਕਮਿਸ਼ਨ ਦੀ ਮੀਟਿੰਗ

ਇਸ ਦੌਰਾਨ, ਰਾਜ ਵਿਧਾਨ ਸਭਾ ਚੋਣਾਂ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਾਰੇ ਹਲਕਿਆਂ ਵਿੱਚ ਪੋਸਟਲ ਵੋਟਿੰਗ ਕੇਂਦਰ (ਪੀਵੀਸੀ) ਲਗਾਤਾਰ ਤਿੰਨ ਦਿਨਾਂ ਤੱਕ ਖੁੱਲ੍ਹੇ ਰਹਿਣਗੇ। ਇਸ ਵਿੱਚ ਕਿਹਾ ਗਿਆ ਹੈ ਕਿ ਤਿੰਨਾਂ ਵਿੱਚੋਂ ਹਰੇਕ ਦਿਨ, ਪੀਵੀਸੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

- ਪੀਟੀਸੀ

Related Post