12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ED ਨੇ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੀਤਾ ਗ੍ਰਿਫਤਾਰ

By  Shanker Badra November 2nd 2021 10:45 AM

ਮੁੰਬਈ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 12 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰ ਮੁਤਾਬਕ ਦੇਸ਼ਮੁਖ ਦੁਪਹਿਰ ਕਰੀਬ 12 ਵਜੇ ਈਡੀ ਦਫ਼ਤਰ ਪਹੁੰਚੇ ਅਤੇ ਕਰੀਬ 12 ਵਜੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। [caption id="attachment_545828" align="aligncenter" width="300"] 12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ED ਨੇ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੀਤਾ ਗ੍ਰਿਫਤਾਰ[/caption] ਇਸ ਤੋਂ ਬਾਅਦ ਦੁਪਹਿਰ ਕਰੀਬ 1.30 ਵਜੇ 71 ਸਾਲਾ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਦਿਨ 'ਚ ਦੇਸ਼ਮੁਖ ਦਾ ਬਿਆਨ ਦਰਜ ਕਰਨ ਲਈ ਈਡੀ ਦੇ ਐਡੀਸ਼ਨਲ ਡਾਇਰੈਕਟਰ ਸਮੇਤ ਅਧਿਕਾਰੀਆਂ ਦੀ ਟੀਮ ਦਿੱਲੀ ਤੋਂ ਮੁੰਬਈ ਪਹੁੰਚੀ ਸੀ। [caption id="attachment_545827" align="aligncenter" width="301"] 12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ED ਨੇ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੀਤਾ ਗ੍ਰਿਫਤਾਰ[/caption] ਦੇਸ਼ਮੁਖ ਇਸ ਤੋਂ ਪਹਿਲਾਂ ਏਜੰਸੀ ਦੇ ਘੱਟੋ-ਘੱਟ ਪੰਜ ਸੰਮਨਾਂ 'ਤੇ ਹਾਜ਼ਰ ਨਹੀਂ ਹੋਏ ਸਨ ਅਤੇ ਇਨ੍ਹਾਂ ਸੰਮਨਾਂ ਨੂੰ ਰੱਦ ਕਰਨ ਲਈ ਬੰਬੇ ਹਾਈ ਕੋਰਟ ਵੀ ਗਏ ਸਨ। ਈਡੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਦੇਸ਼ਮੁਖ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਜਾਂਚ ਵਿੱਚ ਆਪਣਾ ਸਹਿਯੋਗ ਦਿੱਤਾ ਹੈ। [caption id="attachment_545829" align="aligncenter" width="300"] 12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ED ਨੇ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਕੀਤਾ ਗ੍ਰਿਫਤਾਰ[/caption] ਬੀਤੀ 29 ਅਕਤੂਬਰ ਨੂੰ ਹਾਈ ਕੋਰਟ ਨੇ ਦੇਸ਼ਮੁਖ ਖ਼ਿਲਾਫ਼ ਈਡੀ ਦੇ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਦੇਸ਼ਮੁਖ ਦੇ ਵਕੀਲ ਨੂੰ ਈਡੀ ਦੀ ਪੁੱਛਗਿੱਛ ਦੌਰਾਨ ਅਜਿਹੀ ਜਗ੍ਹਾ 'ਤੇ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ਜਿੱਥੋਂ ਉਹ ਦੇਖ ਸਕਦਾ ਹੈ ਪਰ ਸੁਣ ਨਹੀਂ ਸਕਦਾ। -PTCNews

Related Post