ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੇ ਮੰਤਰੀ ਸਤੇਂਦਰ ਜੈਨ ਨੂੰ ਕੀਤਾ ਗ੍ਰਿਫਤਾਰ

By  Jasmeet Singh May 30th 2022 09:07 PM

ਨਵੀਂ ਦਿੱਲੀ, 30 ਮਈ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ 'ਆਪ' ਸਰਕਾਰ ਦੇ ਸਹਿਤ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ 'ਚ ਗ੍ਰਿਫਤਾਰ ਕੀਤਾ ਹੈ। ਈਡੀ ਨੇ ਕੋਲਕਾਤਾ ਦੀ ਇਕ ਕੰਪਨੀ ਨਾਲ ਜੁੜੇ ਹਵਾਲਾ ਲੈਣ-ਦੇਣ ਦੇ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਪੰਜਾਬ ਪੁਲਿਸ ਵੱਲੋਂ ਫ਼ਰਜ਼ੀ ਐਨਕਾਊਂਟਰ ਦਾ ਖ਼ਦਸ਼ਾ, ਪਹੁੰਚਿਆ ਅਦਾਲਤ

ਦੱਸਿਆ ਜਾ ਰਿਹਾ ਹੈ ਕਿ ਫਰਜ਼ੀ ਕੰਪਨੀਆਂ ਰਾਹੀਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ਜ਼ਮੀਨ ਦੀ ਸਿੱਧੀ ਖਰੀਦ ਲਈ ਜਾਂ ਦਿੱਲੀ ਅਤੇ ਇਸ ਦੇ ਆਸ-ਪਾਸ ਖੇਤੀਬਾੜੀ ਜ਼ਮੀਨ ਖਰੀਦਣ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਲਈ ਕੀਤੀ ਜਾਂਦੀ ਸੀ।

ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਤੇਂਦਰ ਜੈਨ 'ਤੇ ਲੱਗੇ ਦੋਸ਼ਾਂ ਨੂੰ ਫਰਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਤੇਂਦਰ ਜੈਨ ਖ਼ਿਲਾਫ਼ 8 ਸਾਲਾਂ ਤੋਂ ਝੂਠਾ ਕੇਸ ਚੱਲ ਰਿਹਾ ਹੈ। ਹੁਣ ਤੱਕ ਈਡੀ ਵਲੋਂ ਉਨ੍ਹਾਂ ਨੂੰ ਕਈ ਵਾਰ ਬੁਲਾਇਆ ਜਾ ਚੁੱਕਾ ਹੈ।

ਇਸ ਵਿਚਕਾਰ ਈਡੀ ਨੇ ਕਈ ਸਾਲਾਂ ਤੱਕ ਫੋਨ ਕਰਨਾ ਬੰਦ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਫਿਰ ਸ਼ੁਰੂ ਹੋ ਗਿਆ ਹੈ ਕਿਉਂਕਿ ਸਤੇਂਦਰ ਜੈਨ ਹਿਮਾਚਲ ਦੇ ਚੋਣ ਇੰਚਾਰਜ ਹਨ।

ਸਿਸੋਦੀਆ ਦਾ ਕਿਨ੍ਹਾ ਕਿ ਭਾਜਪਾ ਹਿਮਾਚਲ 'ਚ ਬੁਰੀ ਤਰ੍ਹਾਂ ਹਾਰ ਰਹੀ ਹੈ। ਇਸੇ ਲਈ ਅੱਜ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਜੋ ਉਹ ਹਿਮਾਚਲ ਨਾ ਜਾ ਸਕੇ। ਉਨ੍ਹਾਂ ਨੂੰ ਕੁਝ ਦਿਨਾਂ 'ਚ ਰਿਹਾਅ ਕਰ ਦਿੱਤਾ ਜਾਵੇਗਾ ਕਿਉਂਕਿ ਮਾਮਲਾ ਪੂਰੀ ਤਰ੍ਹਾਂ ਫਰਜ਼ੀ ਹੈ।

ਇਹ ਵੀ ਪੜ੍ਹੋ: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਦੇਹਰਾਦੂਨ ਤੋਂ 6 ਸ਼ੱਕੀ ਲਏ ਹਿਰਾਸਤ 'ਚ

ਦੂਜੇ ਪਾਸੇ ਸਤੇਂਦਰ ਜੈਨ ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਨੇ 'ਆਪ' ਸਰਕਾਰ 'ਤੇ ਹਮਲਾ ਬੋਲਿਆ ਹੈ। ਭਾਜਪਾ ਨੇ "ਇਹ ਹੈ ਈਮਾਨਦਾਰ ਸਰਕਾਰ ਦੇ ਇਮਾਨਦਾਰ ਮੰਤਰੀ" ਕਹਿ ਕੇ ਦਿੱਲੀ ਦੀ ਆਮ ਆਦਮੀ ਸਰਕਾਰ 'ਤੇ ਚੁਟਕੀ ਲਈ ਹੈ।

-PTC News

Related Post