ਲਗਾਤਾਰ ਸਿੱਖਿਆ ਉਜਾੜੂ ਫ਼ੈਸਲੇ ਲਾਗੂ ਕਰ ਰਹੀ ਸਰਕਾਰ, ਅਧਿਆਪਕਾਂ ਨੇ ਇੰਝ ਜਤਾਇਆ ਵਿਰੋਧ

By  Jagroop Kaur June 3rd 2021 06:13 PM

ਸਾਂਝਾ ਅਧਿਆਪਕ ਮੋਰਚਾ ਪੰਜਾਬ, ਜਿਲ੍ਹਾ ਜਲੰਧਰ ਨੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਨੂੰ ਲਾਂਬੂ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਜਨਤਕ ਸਿੱਖਿਆ ਲਈ ਸਿੱਖਿਆ ਮੰਤਰੀ ਤੇ ਸਕੱਤਰ ਸਿੱਖਿਆ ਦੋਨਾਂ ਨੂਂੰ ਬਰਾਬਰ ਦੇ ਜਿੰਮੇਵਾਰ ਠਹਿਰਾਇਆ! ਸਾਂਝਾ ਅਧਿਆਪਕ ਮੋਰਚਾ, ਜਲੰਧਰ ਦੇ ਕਨਵੀਨਰਾਂ ਕੁਲਵਿੰਦਰ ਸਿੰਘ ਜੋਸਨ, ਨਵਪ੍ਰੀਤ ਬੱਲੀ, ਗਣੇਸ਼ ਭਗਤ, ਗੁਰਮੇਜ ਲਾਲ ਹੀਰ ਅਤੇ ਬੇਅੰਤ ਸਿੰਘ ਦੀ ਪ੍ਰਧਾਨਗੀ ਵਿਚ ਦੇਸ਼ ਭਗਤ ਯਾਦਗਰ ਹਾਲ ਜਲੰਧਰ ਤੋਂ ਡੀ ਸੀ ਜਲੰਧਰ ਦੇ ਦਫਤਰ ਤੱਕ ਕਾਲੇ ਝੰਡੇ ਲਗਾ ਕੇ ਮੋਟਰਸਾਈਕਲ ਮਾਰਚ ਕੀਤਾ ਗਿਆ ਤੇ ਡਿਪਟੀ ਕਮਿਸ਼ਨਰ ਜਲੰਧਰ ਰਾਂਹੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ!

Read More :ਮੁੱਖ ਮੰਤਰੀ ਅੱਜ ਜਾਣਗੇ ਦਿੱਲੀ,3 ਮੈਂਬਰੀ ਕਮੇਟੀ ਵਿਚਕਾਰ ਹੋਵੇਗੀ ਮੁਲਾਕਾਤ

ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਕਰਨੈਲ ਫਿਲੌਰ, ਕੁਲਵਿੰਦਰ ਜੋਸਨ, ਕਮਲਜੀਤ ਸੰਗੋਵਾਲ ਤੇ ਹਰਬੰਸ ਬਾਲੋਕੀ ਆਦਿ ਆਗੂਆਂ ਨੇ ਦੋਸ਼ ਲਗਾਇਆ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਦੇ 5 ਮਾਰਚ 2019 ਨੂੰ ਕੀਤੇ ਫੈਸਲੇ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਾ ਕਰਨ, ਵਿਭਾਗ ਦੀ ਆਕਾਰ ਘਟਾਈ ਕਰਨ, ਵੱਡੀ ਗਿਣਤੀ ਸਰਕਾਰੀ ਸਕੂਲ ਬੰਦ ਕਰਨ,

Read More : ਜਾਣੋ ਕੋਰੋਨਾ ਦਾ ਜਲਦ ਪਤਾ ਲਗਾਉਣ ਲਈ ਐਕਸਰੇ ਸੇਤੁ ਕਿਵੇਂ ਹੋਵੇਗਾ ਸਹਾਇਕ

ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਸਿੱਖਿਆ ਨੀਤੀ 2020 ਤਹਿਤ ਲਗਾਤਾਰ ਸਿੱਖਿਆ ਦਾ ਉਜਾਡ਼ਾ ਕਰਨ, ਨਿਯਮਾਂ ਵਿੱਚ ਅਧਿਆਪਕ ਵਿਰੋਧੀ ਸੋਧਾਂ ਕਰਨ, ਪ੍ਰਸੋਨਲ ਵਿਭਾਗ ਵੱਲੋਂ 30 ਦਿਨ ਦੀ ਇਕਾਂਤਵਾਸ ਛੁੱਟੀ ਦਾ ਪੱਤਰ ਲਾਗੂ ਨਾ ਕਰਕੇ ਕਮਾਈ ਜਾਂ ਮੈਡੀਕਲ ਛੁੱਟੀ ਕੱਟਣ,

ਹਰ ਵਰਗ ਦੀਆਂ ਪ੍ਰੋਮੋਸ਼ਨਾਂ ਨਾ ਕਰਨ, ਹੋਈਆਂ ਪ੍ਰਮੋਸ਼ਨਾਂ ਨੂੰ ਰੱਦ ਕਰਨ, ਕੱਚੇ ਅਧਿਆਪਕ ਪੱਕੇ ਨਾ ਕਰਨ, ਪਿਕਟਸ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿਚ ਸ਼ਿਫਟ ਨਾ ਕਰਨ, ਬਦਲੀ ਨੀਤੀ ਨੂੰ ਮਨਚਾਹੇ ਢੰਗ ਨਾਲ ਲਾਗੂ ਕਰਨ, ਨਾਨ ਬਾਰਡਰ (3582, 6060 ਆਦਿ) ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿਚ ਨਾ ਵਿਚਾਰਨ, ਪ੍ਰਾਇਮਰੀ ਸਮੇਤ ਹੋਰ ਕਈ ਵਰਗਾਂ ਦੀਆਂ ਬਦਲੀਆਂ ਲਾਗੂ ਨਾ ਕਰਨ, ਬਿਨਾਂ ਪੜਤਾਲ ਤੋਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੀ ਪਿਰਤ ਪਾਉਣ, ਛੁੱਟੀਆਂ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ ਰੋਜ਼ਾਨਾ ਜੁਬਾਨੀ ਆਦੇਸ਼ਾਂ ਅਨੁਸਾਰ ਕੰਮ ਕਰਨ ਲਈ ਮਜਬੂਰ ਕਰਕੇ ਮਾਨਸਿਕ ਗੁਲਾਮ ਬਣਾਉਣ

ਅਤੇ ਪ੍ਰੀਖਿਆਵਾਂ ਲਈ ਢੁੱਕਵੇਂ ਪ੍ਰਬੰਧ ਕਰਨ ਵਿੱਚ ਨਾਕਾਮ ਰਹਿਣ 'ਤੇ ਸਭ ਵਿਦਿਆਰਥੀਆਂ ਨੂੰ ਪਾਸ ਕਰਕੇ ਮਿਸ਼ਨ ਸ਼ੱਤ ਪ੍ਰਤੀਸ਼ੱਤ ਰੂਪੀ ਝੂਠੇ ਅੰਕੜਿਆਂ ਦੀ ਖੇਡ ਰਾਹੀਂ ਸਿੱਖਿਆ ਵਿੱਚ ਗਹਿਰਾ ਨਿਘਾਰ ਲਿਆਉਣ ਦੇ ਮਾਮਲਿਆਂ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਵਾਰ ਵਾਰ ਵਿਰੋਧ ਕਰਨ ਦੇ ਬਾਵਜੂਦ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਸਾਜਸ਼ੀ ਚੁੱਪ ਧਾਰਨ ਕਰਦਿਆਂ ਸਿੱਖਿਆ ਸਕੱਤਰ ਨੂੰ ਸਿੱਖਿਆ ਦੀ ਬਰਬਾਦੀ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ।

Related Post