Fri, Dec 19, 2025
Whatsapp

ਪੰਜਾਬ-ਚੰਡੀਗੜ੍ਹ ਤੇ ਹਿਮਾਚਲ 'ਚ ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, ਤਿੰਨੋਂ ਥਾਵਾਂ 'ਤੇ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਰਹਿਣਗੇ ਬੰਦ

ਅੱਜ ਸ਼ਾਮ 6 ਵਜੇ ਤੋਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ ਚੋਣ ਪ੍ਰਚਾਰ ਮੁਕੰਮਲ ਤੌਰ 'ਤੇ ਠੱਪ ਹੋ ਜਾਵੇਗਾ।

Reported by:  PTC News Desk  Edited by:  Amritpal Singh -- May 30th 2024 10:12 AM
ਪੰਜਾਬ-ਚੰਡੀਗੜ੍ਹ ਤੇ ਹਿਮਾਚਲ 'ਚ ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, ਤਿੰਨੋਂ ਥਾਵਾਂ 'ਤੇ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਰਹਿਣਗੇ ਬੰਦ

ਪੰਜਾਬ-ਚੰਡੀਗੜ੍ਹ ਤੇ ਹਿਮਾਚਲ 'ਚ ਅੱਜ ਥੰਮ ਜਾਵੇਗਾ ਚੋਣ ਪ੍ਰਚਾਰ, ਤਿੰਨੋਂ ਥਾਵਾਂ 'ਤੇ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਰਹਿਣਗੇ ਬੰਦ

Lok Sabha Election 2024: ਅੱਜ ਸ਼ਾਮ 6 ਵਜੇ ਤੋਂ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ ਚੋਣ ਪ੍ਰਚਾਰ ਮੁਕੰਮਲ ਤੌਰ 'ਤੇ ਠੱਪ ਹੋ ਜਾਵੇਗਾ। ਇਨ੍ਹਾਂ ਰਾਜਾਂ ਵਿੱਚ ਆਖਰੀ ਪੜਾਅ ਵਿੱਚ ਵੋਟਿੰਗ ਹੋਣੀ ਹੈ। ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਟਾਰ ਪ੍ਰਚਾਰਕਾਂ ਨੂੰ ਰਾਜ ਛੱਡਣਾ ਪਵੇਗਾ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਵੀ ਸ਼ਾਮ 6 ਵਜੇ ਤੋਂ ਬੰਦ ਕਰ ਦਿੱਤੇ ਜਾਣਗੇ, ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ। ਇਸ ਦੌਰਾਨ ਖੁਸ਼ਕ ਦਿਨ ਰਹੇਗਾ। ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ।

ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਰਾਜਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਸ਼ਾਮ ਤੋਂ ਬਾਅਦ ਜਨਤਕ ਮੀਟਿੰਗਾਂ ਨਹੀਂ ਕੀਤੀਆਂ ਜਾਣਗੀਆਂ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ। ਹਾਲਾਂਕਿ, ਉਮੀਦਵਾਰ ਘਰ-ਘਰ ਜਾ ਕੇ ਆਪਣੇ ਲਈ ਵੋਟਾਂ ਮੰਗ ਸਕਣਗੇ।

ਇਸ ਦੇ ਨਾਲ ਹੀ 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ 'ਤੇ ਪਾਬੰਦੀ ਰਹੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

2.14 ਕਰੋੜ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ

ਇਸ ਵਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 1 ਕਰੋੜ 1 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ।

5.38 ਲੱਖ ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਵੋਟਿੰਗ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਦੇ ਲਈ 25 ਹਜ਼ਾਰ 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ।


- PTC NEWS

Top News view more...

Latest News view more...

PTC NETWORK
PTC NETWORK