ਚੋਣ ਕਮਿਸ਼ਨ ਨੇ ਐਗਜ਼ਿਟ ਪੋਲ 'ਤੇ ਲਗਾਈ ਪਾਬੰਦੀ

By  Pardeep Singh February 2nd 2022 10:14 AM -- Updated: February 2nd 2022 10:24 AM

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ 2022 ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ਉੱਤੇ ਪਾਬੰਦੀ ਲਗਾ ਦਿੱਤੀ ਹੈ। ਇਸ ਬਾਰੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ 7 ਮਾਰਚ 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।ਚੋਣ ਕਮਿਸ਼ਨ ਨੇ ਪੰਜ ਸੂਬਿਆਂ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਅਤੇ ਮਨੀਪੁਰ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਗਾ ਦਿੱਤੀ। ਚੋਣ ਕਮਿਸ਼ਨ ਭਾਰਤ ਵੱਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ। Assembly Election 2022 Live Updates: Election Commission to announce schedule for elections in 5 states todayਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਚੋਣ ਮੁੱਦੇ ਨੂੰ, ਕਿਸੇ ਵੀ ਇਲੈਕਟ੍ਰਾਨਿਕ ਮੀਡੀਆ ਵਿੱਚ ਕਿਸੇ ਵੀ ਓਪੀਨੀਅਨ ਪੋਲ ਜਾਂ ਕਿਸੇ ਹੋਰ ਚੋਣ ਸਰਵੇਖਣ ਦੇ ਨਤੀਜਿਆਂ ਸਮੇਤ, ਨੂੰ 48 ਘੰਟਿਆਂ ਦੀ ਮਿਆਦ ਦੇ ਦੌਰਾਨ ਪ੍ਰਦਰਸ਼ਿਤ ਕਰਨ ਦੀ ਮਨਾਹੀ ਹੈ। ਜਿਸ ਵਿੱਚ ਹਰੇਕ ਪੜਾਅ ਵਿੱਚ ਚੋਣਾਂ ਦੀ ਸਮਾਪਤੀ ਲਈ ਨਿਰਧਾਰਤ ਸਮਾਂ ਵੀ ਸ਼ਾਮਲ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਕੋਰੋਨਾ ਨੂੰ ਪਈ ਠੱਲ , 24 ਘੰਟਿਆਂ 'ਚ 1649 ਨਵੇਂ ਕੇਸ, 37 ਮੌਤਾਂ -PTC News

Related Post