ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ

By  Shanker Badra April 27th 2021 02:30 PM

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਨਤੀਜਿਆਂ ਦੇ ਦਿਨ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਇੱਕ ਆਦੇਸ਼ ਜਾਰੀ ਕੀਤਾ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ

Election Commission bans victory processions during and after counting of votes on May 2 ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ

ਚੋਣ ਕਮਿਸ਼ਨ ਨੇ ਕਿਹਾ ਹੈ ਕਿ 2 ਮਈ ਨੂੰ ਜਿੱਤ ਤੋਂ ਬਾਅਦ ਹੋਣ ਵਾਲੇ ਕਿਸੇ ਜਸ਼ਨ ਅਤੇ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਈ ਜਾਏਗੀ। ਇਸ ਦੇ ਨਾਲ ਹੀ ਰਿਟਰਨਿੰਗ ਅਧਿਕਾਰੀ ਤੋਂ ਜਿੱਤ ਦਾ ਸਰਟੀਫਿਕੇਟ ਲੈਣ ਲਈ ਉਮੀਦਵਾਰ ਜਾਂ ਉਨ੍ਹਾਂ ਦੇ ਨੁਮਾਇੰਦੇ ਦੇ ਨਾਲ 2 ਤੋਂ ਵੱਧ ਵਿਅਕਤੀਆਂ 'ਤੇ ਆਉਣ ਤੇ ਪਾਬੰਦੀ ਹੋਵੇਗੀ।

Election Commission bans victory processions during and after counting of votes on May 2 ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ

ਦੱਸਣਯੋਗ ਹੈ ਕੇ ਪੰਜ ਰਾਜਾਂ ਵਿੱਚ ਵੋਟਾਂ ਤੋਂ ਬਾਅਦ ਹੁਣ ਨਤੀਜੇ 2 ਮਈ ਨੂੰ ਆਉਣ ਵਾਲੇ ਹਨ। ਇਸ ਦੌਰਾਨ ਸਿਰਫ ਪੱਛਮੀ ਬੰਗਾਲ ਵਿਚ ਅੱਠਵੇਂ ਅਤੇ ਅੰਤਮ ਪੜਾਅ ਲਈ ਵੋਟਿੰਗ ਬਾਕੀ ਹੈ। ਦੂਜੇ ਪਾਸੇ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਕਮਿਸ਼ਨ ਨੇ ਹਾਲ ਹੀ ਵਿਚ ਪੱਛਮੀ ਬੰਗਾਲ ਵਿਚ ਚੋਣ ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

Election Commission bans victory processions during and after counting of votes on May 2 ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ

ਚੋਣ ਕਮਿਸ਼ਨ ਨੇ ਉਨ੍ਹਾਂ ਪੰਜਾਂ ਰਾਜਾਂ ਵਿਚ ਜਿਥੇ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ, ਦੀਆਂ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ ਸਾਰੇ ਜੇਤੂ ਜਲੂਸਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਮਤਦਾਨ ਹੋਵੇਗਾ।ਹੁਣ ਕਮਿਸ਼ਨ ਨੇ ਇਸ ਵਿਚ ਹੋਰ ਸਖਤੀ ਕਰ ਦਿੱਤੀ ਹੈ।

Election Commission bans victory processions during and after counting of votes on May 2 ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ

ਪੜ੍ਹੋ ਹੋਰ ਖ਼ਬਰਾਂ : ਬਿਮਾਰ ਪਤੀ ਨੂੰ ਬਚਾਉਣ ਲਈ ਮੂੰਹ ਨਾਲ ਸਾਹ ਦਿੰਦੀ ਰਹੀ ਮਹਿਲਾ, ਪਤਨੀ ਦੀ ਗੋਦ 'ਚ ਪਤੀ ਨੇ ਤੋੜਿਆ ਦਮ

ਦੱਸ ਦੇਈਏ ਕਿ ਪਿਛਲੇ ਦਿਨੀਂ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ। ਮਦਰਾਸ ਹਾਈਕੋਰਟ ਨੇ ਕੋਰੋਨਾ ਦੀ ਦੂਜੀ ਲਹਿਰ ਵੱਧਣ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਚੋਣਾਵੀ ਸਭਾ 'ਤੇ ਰੋਕ ਨਹੀਂ ਲਗਾਈ, ਜਿਸ ਨਾਲ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਿਆ।

-PTCNews

Related Post