ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲਾਈ ਰੋਕ

By  Shanker Badra April 10th 2019 10:27 PM

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲਾਈ ਰੋਕ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਬਣੀ ਫ਼ਿਲਮ ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਰੋਕ ਲਗਾ ਦਿੱਤੀ ਹੈ।ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜਦੋਂ ਤੱਕ ਲੋਕ ਸਭਾ ਚੋਣਾਂ ਖ਼ਤਮ ਨਹੀਂ ਹੋ ਜਾਂਦੀਆਂ, ਉਦੋਂ ਤੱਕ ਫ਼ਿਲਮ 'ਤੇ ਰੋਕ ਰਹੇਗੀ।ਇਸ ਮਾਮਲੇ 'ਚ ਸੈਂਸਰ ਬੋਰਡ ਅਤੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਵੀ ਕਮਿਸ਼ਨ ਵਲੋਂ ਨਿਰਦੇਸ਼ ਦਿੱਤੇ ਗਏ ਹਨ।ਇਹ ਫ਼ਿਲਮ 11 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ।

Election Commission film 'Prime Minister Narendra Modi release ban
ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲਾਈ ਰੋਕ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਆਧਾਰਤ ਫ਼ਿਲਮ ਦੀ ਸਕ੍ਰੀਨਿੰਗ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਹੈ।ਕਮਿਸ਼ਨ ਨੇ ਬੁੱਧਵਾਰ ਨੂੰ ਆਪਣੇ ਹੁਕਮ ਵਿੱਚ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਫ਼ਿਲਮ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾਈ ਹੈ, ਜਿਸ ਦਾ ਸੰਬੰਧ ਸਿਆਸੀ ਹੈ ਅਤੇ ਉਹ ਚੋਣਾਂ 'ਤੇ ਅਸਰ ਪਾ ਸਕਦੀ ਹੈ।

Election Commission film 'Prime Minister Narendra Modi release ban
ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬਣੀ ਫ਼ਿਲਮ ਦੀ ਰਿਲੀਜ਼ ’ਤੇ ਲਾਈ ਰੋਕ

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਂਗਰਸ ਦੇ ਇੱਕ ਕਾਰਕੁੰਨ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਬਣੀ ਫ਼ਿਲਮ ਦੇ ਰਿਲੀਜ਼ ਉੱਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਸੀ।ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਵੀ ਕੀਤੀ ਸੀ।

-PTCNews

Related Post