ਖਰੜ ’ਚ ਡੋਰ-ਟੂ-ਡੋਰ ਕੰਪੈਨ ਨੂੰ ਲੈ ਕੇ ‘AAP’ ਨੂੰ ਚੋਣ ਕਮਿਸ਼ਨ ਦਾ ਨੋਟਿਸ ਜਾਰੀ

By  Riya Bawa January 12th 2022 07:00 PM

ਮੁਹਾਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ (ਆਮ ਆਦਮੀ ਪਾਰਟੀ) ਵੱਲੋਂ ਖਰੜ ’ਚ ਡੋਰ-ਟੂ-ਡੋਰ ਕੰਪੈਨ ਦੌਰਾਨ ਚੋਣ ਜਾਬਤੇ ਦੀ ਉਲੰਘਣਾ ਕਰਨ ਨੂੰ ਲੈ ਕੇ ਖਰੜ ਦੇ ਐਸਡੀਐਮ ਵੱਲੋਂ 'ਕਾਰਨ ਦੱਸੋ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਡੋਰ ਟੂ ਡੋਰ ਮੀਟਿੰਗਾਂ ਕੀਤੇ ਜਾਣ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੀਟਿੰਗਾਂ ਵਿੱਚ 5 ਤੋਂ ਵੱਧ ਬੰਦੇ ਸ਼ਾਮਿਲ ਹਨ ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਉਡਣ ਦਸਤੇ ਦੀ ਟੀਮ ਨੇ ਉਕਤ ਸਥਾਨਾਂ 'ਤੇ ਛਾਪੇਮਾਰੀ ਕੀਤੀ।

ਜਾਰੀ ਨੋਟਿਸ ਵਿੱਚ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਘਰ-ਘਰ ਪ੍ਰਚਾਰ ਦੌਰਾਨ 5 ਤੋਂ ਵੱਧ ਵਿਅਕਤੀਆਂ ਦੀ ਮੌਜੂਦਗੀ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਗੁਪਤਾ ਨੇ ਕਿਹਾ ਕਿ 'ਆਪ' ਪਾਰਟੀ ਨੂੰ ਇਸ ਸਬੰਧੀ 24 ਘੰਟਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਡੋਰ ਟੂ ਡੋਰ ਮੀਟਿਗ ਵਿੱਚ 5 ਤੋਂ ਵੱਧ ਵਿਅਕਤੀਆਂ ਨਾਲ ਚੋਣ ਪ੍ਰਚਾਰ ਕਰਨ ਦੀ ਮਨਾਹੀ ਹੈl

-PTC News

Related Post