ਚੋਣ ਕਮਿਸ਼ਨ ਵੱਲੋਂ ਕਾਂਗਰਸ ਨੂੰ ਕਾਰਨ ਦੱਸੋ ਨੋਟਿਸ ਜਾਰੀ

By  Pardeep Singh February 9th 2022 08:42 PM -- Updated: February 9th 2022 08:47 PM

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ। ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।ਹੁਣ ਜਲੰਧਰ ਦੇ ਕਾਂਗਰਸੀ ਸ਼ਹਿਰੀ ਪ੍ਰਧਾਨ ਬਲਰਾਜ਼ ਠਾਕੁਰ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ। ਜਲੰਧਰ ਵੈਸਟ ਦੇ ਕਾਂਗਰਸ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਹੈ।ਚੋਣ ਕਮਿਸ਼ਨ ਵੱਲੋਂ ਕਾਂਗਰਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ ਰਾਤ 8:00 ਵਜੇ ਤੋਂ ਬਾਅਦ ਚੋਣ ਪ੍ਰਚਾਰ ਦੌਰਾਨ ਪਬਲਿਕ ਮੀਟਿੰਗਾਂ ਅਤੇ ਰੋਡ ਸ਼ੋਅ ਕੀਤੇ ਗਏ ਹਨ। ਨੋਟਿਸ ਵਿੱਚ ਇਹ ਲਿਖਿਆ ਹੈ ਕਿ ਇੰਨ੍ਹਾਂ ਪ੍ਰੋਗਰਾਮਾਂ ਲਈ ਪਾਰਟੀ ਵੱਲੋਂ ਮੰਨਜੂਰੀ ਲਈ ਅਪਲਾਈ ਕੀਤਾ ਗਿਆ ਸੀ ਪਰ ਚੋਣ ਦਫ਼ਤਰ ਵੱਲੋਂ ਆਗਿਆ ਨਹੀਂ ਦਿੱਤੀ ਗਈ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਲਿਖਿਆ ਹੈ ਕਿ 10 ਫਰਵਰੀ 2022 ਨੂੰ ਸਵੇਰ ਦੇ 11:00 ਵਜੇ ਤੱਕ ਸਪਸ਼ਟੀਕਰਨ ਦਿੱਤਾ ਜਾਵੇ। ਇਹ ਵੀ ਪੜ੍ਹੋ:ਸੈਕਸ ਲਾਈਫ ਨੂੰ ਲੈ ਕੇ ਰਿਸਰਚ ਆਈ ਸਾਹਮਣੇ, ਜਾਣੋ ਕੀ ਹੈ ਰਿਸਰਚ -PTC News

Related Post