ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਨੂੰ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ

By  Shanker Badra April 24th 2019 08:00 PM

ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਨੂੰ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ:ਚੰਡੀਗੜ : ਅੱਜ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਦੀ ਪ੍ਰਕਿਰਿਆ ਲਈ ਮਨਜ਼ੂਰੀ ਦੇ ਦਿੱਤੀ ਹੈ।ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਨਾ ਰਾਜੂ ਵੱਲੋਂ ਅੱਜ ਟੈਂਡਰ ਮੰਗਣ, ਟੈਂਡਰਾਂ ਦੀ ਪ੍ਰੋਸੈਸਿੰਗ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਅ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਟੈਂਡਰਾਂ ਦੀ ਪ੍ਰਕਿਰਿਆ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੀਓਸੀਪੀ ਨੰਬਰ 943/2018 ਦੇ ਫੈਸਲੇ ਵਿੱਚ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।

Election Commission of India Different Works Related tenders release Approval ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਨੂੰ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਨੇ ਟੈਂਡਰ ਖੋਲਣ, ਕੰਮ ਵੰਡਣ ਤੇ ਕੰਮ ਸ਼ੁਰੂ ਕਰਨ ਅਤੇ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਟਾਊਨਸ਼ਿਪ ਵਿਚਲੇ ਟੀ-2 ਤੇ ਟੀ-3 ਕਿਸਮ ਦੇ ਘਰਾਂ ਦੀ ਮੁਰੰਮਤ ਦੇ ਕੰਮ ਲਈ ਵੀ ਪ੍ਰਵਾਨਗੀ ਦਿੱਤੀ ਹੈ।

Election Commission of India Different Works Related tenders release Approval ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਤ ਟੈਂਡਰਾਂ ਨੂੰ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ

ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਇਹ ਪ੍ਰਵਾਨਗੀ ਇਸ ਸ਼ਰਤ 'ਤੇ ਦਿੱਤੀ ਗਈ ਹੈ ਕਿ ਉਕਤ ਕੰਮ ਸਬੰਧੀ ਕੋਈ ਬੇਲੋੜਾ ਪ੍ਰਚਾਰ ਨਹੀਂ ਹੋਵੇਗਾ ਅਤੇ ਇਸ ਤੋਂ ਕਿਸੇ ਕਿਸਮ ਦਾ ਕੋਈ ਸਿਆਸੀ ਲਾਹਾ ਨਹੀਂ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਨੀ ਦਿਓਲ ਦੀ ਗੇੜੀ ਹਨੇਰੀ ਲਿਆ ਦੇਵੇਗੀ , 29 ਅਪ੍ਰੈਲ ਨੂੰ ਦਾਖਲ ਕਰਨਗੇ ਨਾਮਜ਼ਦਗੀ ਪੱਤਰ : ਭਾਜਪਾ

-PTCNews

Related Post