ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

By  Riya Bawa March 12th 2022 12:17 PM -- Updated: March 12th 2022 12:20 PM

ਚੰਡੀਗੜ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ (Punjab elections 2022) ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

 ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

 ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਇਹ ਵੀ ਪੜ੍ਹੋ : ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ : ਭਗਵੰਤ ਮਾਨ

ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

 ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

-PTC News

Related Post