ਭਾਰਤੀ ਚੋਣ ਕਮਿਸ਼ਨ ਵਲੋਂ ਸਟੇਟ ਆਈਕਾਨ ਨਿਯੁਕਤ ਕੀਤੇ ਗਏ ਸੋਨੂ ਸੂਦ

By  Jagroop Kaur November 16th 2020 06:31 PM -- Updated: November 16th 2020 06:43 PM

ਕੋਰੋਨਾ ਮਹਾਮਾਰੀ ਦੌਰਾਨ ਗਰੀਬ ਅਤੇ ਲੋੜਵੰਦਾਂ ਲਈ ਮਸੀਹਾ ਬਣ ਅਪੜੇ ਅਦਾਕਾਰ ਸੋਨੂੰ ਸੂਦ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਇਕ ਪੱਤਰ ਜਾਰੀ ਕਰਕੇ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ |ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਸੂਬੇ 'ਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ 'ਚ ਚੋਣ ਪ੍ਰੀਕਿਰਿਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜ਼ਿਆਦਾ ਪ੍ਰਚਾਰ ਕੀਤਾ ਜਾਵੇਗਾ।sonu sood

sonu sood

ਸੋਨੂ ਸੂਦ ਮੰਦਿਰਾਂ 'ਚ ਨਹੀਂ ਦਿਲਾਂ 'ਚ ਚਾਹੁੰਦੇ ਹਨ ਜਗ੍ਹਾ

ਬਾਲੀਵੁੱਡ ਅਦਾਕਾਰ ਸੋਨੂੰ ਸੂਦ, COVID-19 ਮਹਾਂਮਾਰੀ ਦੌਰਾਨ ਆਪਣੇ ਪਰਉਪਕਾਰੀ ਕੰਮਾਂ ਲਈ ਸੁਰਖੀਆਂ ਬਟੋਰੀਆਂ ਉਹਨਾਂ ਨੇ ਹਾਲ ਹੀ ਵਿੱਚ ਇੱਕ ਬੱਚੀ ਨੂੰ ਸਰਜਰੀ ਕਰਾਉਣ ਵਿੱਚ ਸਹਾਇਤਾ ਕੀਤੀ ਸੀ। ਜਿਸ ਦੀ ਪ੍ਰਸ਼ੰਸਾ ਟਵਿੱਟਰ 'ਤੇ ਬੱਚੇ ਅਤੇ ਉਸ ਦੇ ਮਾਪਿਆਂ ਦੀਆਂ ਤਸਵੀਰਾਂ ਸਾਂਝੀਆਂ ਕਰ ਕੇ ਉਹਨਾਂ ਦੀ ਤਰੀਫ ਕੀਤੀ ਗਈ , ਉਥੇ ਹੀ ਸੋਨੂ ਦੀ ਤਸਵੀਰ ਕਿਸੇ ਨੇ ਮੰਦਿਰ ਵਿਚ ਲਾਈ ਹੋਈ ਸੀ ਜਿਸ ਨੂੰ ਵਾਇਰਲ ਹੁੰਦੀਆਂ ਦੇਖ ਕੇ ਲੋਕਾਂ ਨੇ ਸਿਫਤ ਕੀਤੀ।

https://twitter.com/maneetsharma9/status/1327934872141197313

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ 'ਚ ਬਣੀਆਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ। ਕੋਵਿਡ ਕਾਲ (ਕੋਰੋਨਾ ਵਾਇਰਸ) ਦੌਰਾਨ ਲਾਗੂ ਤਾਲਾਬੰਦੀ ਦੌਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ 'ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ 'ਚ ਬਹੁਤ ਮਦਦ ਕੀਤੀ ਗਈ ਸੀ|

Image

ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ. ਡੀ. ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫ਼ਿਲਮ 'ਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Related Post