2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਵਿੱਢੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਆਦੇਸ਼

By  Jashan A July 29th 2021 10:18 AM

ਨਵੀਂ ਦਿੱਲੀ: 2022 ਦੀਆਂ ਵਿਧਾਨ ਸਭਾ ਚੋਣਾਂ (Assembly Election) ਨੂੰ ਲੈ ਕੇ ਜਿਥੇ ਸਾਰੀਆਂ ਹੀ ਸਿਆਸੀਆਂ ਪਾਰਟੀਆਂ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਚੋਣਾਂ ਨੂੰ ਲੈ ਕੇ ਆਪਣਾ ਉਤਸ਼ਾਹ ਦਿਖਾ ਰਹੀਆਂ ਹਨ, ਉਥੇ ਹੀ ਚੋਣ ਕਮਿਸ਼ਨ (Election Commission) ਵੱਲੋਂ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸੂਬਿਆਂ ਦੇ ਚੀਫ ਇਲੈਕਸ਼ਨ ਕਮਿਸ਼ਨਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ 'ਚ ਵੱਖ-ਵੱਖ ਸੂਬਿਆਂ ਯਾਨੀਕਿ ਪੰਜਾਬ,ਉੱਤਰਾਖੰਡ, ਗੋਆ, ਉੱਤਰ ਪ੍ਰਦੇਸ਼ ਤੇ ਮਣੀਪੁਰ ਦੇ ਅਧਿਕਾਰੀ ਮੌਜੂਦ ਰਹੇ।

ਹੋਰ ਪੜ੍ਹੋ: ਜਲਥਲ ਹੋਇਆ ਬਨੂੰੜ ਸ਼ਹਿਰ, ਪੁਲਿਸ ਸਟੇਸ਼ਨ ਅੰਦਰ ਵੀ ਵੜਿਆ ਪਾਣੀ

ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਅਧਿਕਾਰੀਆਂ ਨਾਲ ਚੋਣਾਂ ਨੂੰ ਲੈ ਕੇ ਗੱਲਬਾਤ ਕੀਤੀ ਤੇ ਚੋਣਾਂ ਲਈ ਬਣਦੇ ਇੰਤਜ਼ਾਮ ਪੂਰੇ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਬੁਨਿਆਦੀ ਢਾਂਚੇ, ਵੋਟ ਲਿਸਟਾਂ ਨੂੰ ਅਪਡੇਟ ਤੇ ਵੋਟਰ ਐਜੂਕੇਸ਼ਨ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਚੋਣਾਂ ਸਮੇਂ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਪੰਜਾਬ ਸਣੇ 5 ਸੂਬਿਆਂ 'ਚ ਫਰਵਰੀ 2022 'ਚ ਹੋ ਸਕਦੀਆਂ ਹਨ, ਜਿਸ ਨੂੰ ਲੈ ਕੇ ਜਿਥੇ ਰਾਜਨੀਤਕ ਪਾਰਟੀਆਂ ਨੇ ਕਮਰ ਕਸ ਲਈ ਹੈ, ਉਥੇ ਹੀ ਵੋਟਰਾਂ 'ਚ ਨਵੀ ਸਰਕਾਰ ਬਣਾਉਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ।

-PTC News

Related Post