ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ

By  Shanker Badra February 24th 2021 08:52 AM

ਨਵੀਂ ਦਿੱਲੀ : ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਕਰਨ ਲਈ ਅੱਜ ਚੋਣ ਕਮਿਸ਼ਨ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ। ਚੋਣ ਕਮਿਸ਼ਨ ਦੀ ਇਹ ਅਹਿਮ ਮੀਟਿੰਗ ਸਵੇਰੇ 11 ਵਜੇ ਹੋਵੇਗੀ।

Election Commission to hold meeting to finalise upcoming Assembly elections of 5 states today ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ

ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਚੋਣਾਂ ਅਪ੍ਰੈਲ-ਮਈ ਤੱਕ ਪੂਰੀਆਂ ਹੋ ਜਾਣਗੀਆਂ।

Election Commission to hold meeting to finalise upcoming Assembly elections of 5 states todayElection Commission to hold meeting to finalise upcoming Assembly elections of 5 states today ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ

ਚੋਣ ਕਮਿਸ਼ਨ ਨੇ ਚਾਰ ਰਾਜਾਂ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਕੇਰਲ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਲਈ ਰੋਡ-ਮੈਪ ਤਿਆਰ ਕੀਤਾ ਹੈ। ਚੋਣ ਕਮਿਸ਼ਨ ਦੀ ਬੈਠਕ ਵਿੱਚ ਪੁਲਿਸ ਅਤੇ ਸੀਆਰਪੀਐਫ ਦੇ ਬੰਦੋਬਸਤ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।

Election Commission to hold meeting to finalise upcoming Assembly elections of 5 states today ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀਅਹਿਮ ਮੀਟਿੰਗ

ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੱਛਮੀ ਬੰਗਾਲ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਕਿਉਂਕਿ ਚੋਣ ਕਮਿਸ਼ਨ ਦੇ ਅਨੁਸਾਰ, ਇੱਥੇ 6,400 ਪੋਲਿੰਗ ਬੂਥ ਸੰਵੇਦਨਸ਼ੀਲ ਹਨ। ਡਿਪਟੀ ਚੋਣ ਕਮਿਸ਼ਨਰ ਸੁਦੀਪ ਜੈਨ ਵੀਰਵਾਰ ਨੂੰ ਦੋ ਦਿਨਾਂ ਲਈ ਬੰਗਾਲ ਦਾ ਦੌਰਾ ਕਰਨਗੇ। ਕੋਰੋਨਾ ਤੋਂ ਬਾਅਦ ਪਹਿਲੀ ਵਾਰ ਦੇਸ਼ ਵਿਚ ਇੰਨੇ ਵੱਡੇ ਪੱਧਰ 'ਤੇ ਵਿਧਾਨ ਸਭਾ ਚੋਣਾਂ ਹੋਣਗੀਆਂ।

-PTCNews

Related Post