ਕਾਲੇ ਕਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਏ: ਸੁਖਬੀਰ ਸਿੰਘ ਬਾਦਲ

By  Riya Bawa September 28th 2021 12:58 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕੇ ਆਖਿਆ ਕਿ ਕਿਸਾਨੀ ਮੰਡੀਕਰਣ ਨਾਲ ਸਬੰਧਿਤ ਤਿੰਨ ਕਾਲੇ ਕਨੂੰਨਾਂ ਨੂੰ ਰੱਦ ਕਰਨ ਤੇ ਹੋਰ ਕਿਸਾਨੀ ਸਮਸਿਆਵਾਂ ਦਾ ਹੱਲ ਕਰਨ ਲਈ ਉਹ ਤੁਰੰਤ ਨਿੱਜੀ ਅਤੇ ਅਸਰਦਾਇਕ ਪਹਿਲ ਕਦਮੀ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਫੌਰੀ ਤੇ ਬਿਨਾ ਸ਼ਰਤ ਸੱਦਾ ਦੇਣ।

ਦੇਸ਼ ਭਰ ਦੇ ਕਿਸਾਨ, ਖਾਸ ਤੌਰ ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਉੱਤੇ ਮੁਬਾਰਕਬਾਦ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਬੰਦ ਦੀ ਕਾਮਯਾਬੀ ਨਾਲ ਸਰਕਾਰ ਦੀਆਂ ਅੱਖਾਂ ਖੁੱਲ ਜਾਣੀਆਂ ਚਾਹੀਦੀਆਂ ਹਨ ਤੇ ਉਸ ਨੂੰ ਇਹ ਇਲਮ ਹੋ ਜਾਣਾ ਚਾਹੀਦਾ ਹੈ ਕਿ ਪੂਰੇ ਭਾਰਤਵਰਸ਼ ਦੇ ਲੋਕ ਆਪਣੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।

Farmers observe Bharat Bandh to mark a year of farm laws

ਅਕਾਲੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿ ਕਿਹਾ ਕਿ ਜਿਹੜੇ ਤਿੰਨ ਕਾਲੇ ਕਨੂੰਨਾਂ ਕਾਰਨ ਦੇਸ਼ ਅੱਜ ਇਸ ਨਾਜ਼ੁਕ ਮੋੜ ਤੇ ਆਣ ਖਲੋਤਾ ਹੈ, ਉਹਨਾਂ ਨੂੰ ਰੱਦ ਕਰਨ ਲਈ ਸਰਕਾਰ ਤੁਰੰਤ ਪਾਰਲੀਮੈਂਟ ਦਾ ਇੱਕ ਹੰਗਾਮੀ ਸੈਸ਼ਨ ਬੁਲਾ ਕੇ ਉਹਨਾਂ ਨੂੰ ਬਿਨਾ ਸ਼ਰਤ ਰੱਦ ਕਰਨ ਲਈ ਪਹਿਲ ਕਦਮੀ ਕਰੇ। ਸੁਖਬੀਰ ਸਿੰਘ ਬਾਦਲ ਨੇ ਅੱਗੇ ਚੱਲ ਕੇ ਕਿਹਾ ਕਿ ਜੇ ਸਰਕਾਰ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਮੰਨ ਲੈਂਦੀ ਜਦੋਂ ਸਾਡੀ ਪਾਰਟੀ ਨੇ ਇਹਨਾਂ ਕਨੂੰਨ ਦੇ ਵਿਰੋਧ ਵਿਚ ਵੋਟ ਪਾਈ ਸੀ ਤੇ ਇਹਨਾਂ ਦੇ ਵਿਰੋਧ ਵਿਚ ਕੈਬਨਿਟ ਤੋਂ ਅਸਤੀਫਾ ਦੇ ਕੇ ਭਾਜਪਾ ਨਾਲ ਆਪਣਾ ਪੁਰਾਣਾ ਗਠਜੋੜ ਤੋੜ ਲਿਆ ਸੀ , ਤਾਂ ਅੱਜ ਦੇਸ਼ ਦੇ ਹਾਲਾਤ ਉਹ ਨਾ ਹੁੰਦੇ ਜੋ ਇੱਸ ਵਕਤ ਹਨ।

ਦਿੱਲੀ ਬਾਰਡਰ 'ਤੇ ਰਸਤਾ ਖੁੱਲ੍ਹਵਾਉਣ ਲਈ ਹਰਿਆਣਾ ਸਰਕਾਰ ਦੀ ਅੱਜ ਹੋਵੇਗੀ ਉੱਚ ਪੱਧਰੀ ਮੀਟਿੰਗ

ਉਹਨਾਂ ਕਿਹਾ ਕਿ ਪਹਿਲੇ ਕਦਮ ਵੱਜੋਂ ਸਰਕਾਰ ਬਿਨਾ ਹੋਰ ਦੇਰੀ ਕੀਤਿਆਂ ਕਿਸਾਨਾਂ ਨਾਲ ਬਿਨਾ ਸ਼ਰਤ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਸੱਦਾ ਦੇਵੇ। ਉਹਨਾਂ ਕਿਹਾ ਕਿ ਕਿਸਾਨ ਨੇ ਕਦੇ ਭੀ ਗਲਬਾਤ ਤੋਂ ਨਾਂਹ ਨਹੀਂ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰਾਂ ਅੰਨਦਾਤਾ ਦੇ ਨਾਲ ਖੜਾ ਹੈ ਤੇ ਖੜਾ ਰਹੇਗਾ।

-PTC News

Related Post