ਆਖਰ ਕਿਉਂ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਦੀਆਂ ਮੰਗਾਂ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ?

By  Shanker Badra September 12th 2018 03:07 PM -- Updated: September 12th 2018 04:12 PM

ਆਖਰ ਕਿਉਂ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਦੀਆਂ ਮੰਗਾਂ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ?:ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮੁਲਾਕਾਤ ਕਰ ਰਹੀਆਂ ਹਨ।ਇਸ ਸਬੰਧੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮੁਲਾਜ਼ਮਾਂ ਨਾਲ ਮੁਲਾਕਾਤ ਨਹੀਂ ਕਰਦੇ , ਜਿਸ ਕਰਕੇ ਉਹ ਮਜ਼ਬੂਰਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਰਹੇ ਹਨ ਤਾਂ ਜੋ ਉਨ੍ਹਾਂ ਦਾ ਸੁਨੇਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਇਆ ਜਾ ਸਕੇ। ਜਾਣਕਾਰੀ ਅਨੁਸਾਰ ਅੱਜ ਸੀਪੀਐੱਫਈ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਮਿਲਿਆ ਹੈ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਨੇ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ ਕਿ ਸਰਕਾਰ ਆਉਣ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਏਗੀ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਇਨ੍ਹਾਂ ਮੰਗਾਂ 'ਤੇ ਫੈਸਲਾ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਦੇ। ਇਸ ਮੌਕੇ ਸੀਪੀਐੱਫਈ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਵੱਡੇ -ਵੱਡੇ ਵਾਅਦੇ ਕੀਤੇ ਸਨ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰ ਰਹੇ ,ਜਿਸ ਕਰਕੇ ਉਹ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮੁਲਾਕਾਤ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੰਗ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚੀ ਕੀਤੀ ਜਾਵੇਂ। -PTCNews

Related Post