ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਫੂਕਣਗੇ ਪੁਤਲੇ

By  Shanker Badra March 8th 2021 09:49 AM

ਚੰਡੀਗੜ੍ਹ  :  ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Punjab Assembly session) ਦੇ ਅੱਠਵੇਂ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾਵੇਗਾ। ਇਹ ਮੌਜੂਦਾ ਪੰਜਾਬ ਸਰਕਾਰ ਦਾ ਅੰਤਿਮ ਬਜ਼ਟ ਹੋਵੇਗਾ।

Click here for latest updates on twitter.

employees-and-pensioners-will-burn-effigies-of-punjab-cm-and-finance-minister-punjab-today ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਫੂਕਣਗੇ ਪੁਤਲੇ

ਇਸ ਦੌਰਾਨ ਅੱਜ ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਪੰਜਾਬ ਭਰ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣਗੇ। ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ ਅੱਜ ਖਜ਼ਾਨਾ ਮੰਤਰੀ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਦੀਆਂ ਵੀ ਕਾਪੀਆਂਫੂਕੀਆਂ ਜਾਣਗੀਆਂ।

employees-and-pensioners-will-burn-effigies-of-punjab-cm-and-finance-minister-punjab-today ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਫੂਕਣਗੇ ਪੁਤਲੇ

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਫਰੰਟ ਦੇ ਕਨਵੀਨਰਾਂ ਦੀ 9 ਮਾਰਚ ਨੂੰ ਹੋ ਰਹੀ ਹੰਗਾਮੀ ਮੀਟਿੰਗ ਵਿਚ ਅਗਲਾ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿਚ ਪਾਉਣ ਦੇ ਦੋਸ਼ ਲਾਏ ਹਨ।

employees-and-pensioners-will-burn-effigies-of-punjab-cm-and-finance-minister-punjab-today ਲੱਖਾਂ ਮੁਲਾਜ਼ਮ ਤੇ ਪੈਨਸ਼ਨਰਜ਼ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਫੂਕਣਗੇ ਪੁਤਲੇ

ਅੱਜ ਸਵੇਰੇ 11.15 ਵਜੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਦਾ ਬਜ਼ਟ ਪੇਸ਼ ਕਰਣਗੇ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਪ੍ਰਸ਼ਨ ਕਾਲ ਹੋਵੇਗਾ।ਇਹ ਬਜਟ ਸਰਕਾਰ ਲਈ ਵੱਡੀ ਚੁਣੌਤੀ ਹੋਵੇਗਾ। ਹੁਣ ਦੇਖਣਾ ਹੋਵੇਗਾ ਕਿ ਕੀ ਕੈਪਟਨ ਸਰਕਾਰ ਆਪਣੇ ਆਖਰੀ ਬਜਟ ਰਾਹੀਂ ਸਾਲ 2017 ਵਿਚ ਕੀਤੇ ਵਾਅਦੇ ਪੂਰੇ ਕਰਨ ਦੇ ਸਮਰੱਥ ਹੋਵੇਗੀ ?

-PTCNews

Related Post