ਮੁਲਾਜ਼ਮਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਗੇਟ ਬੰਦ !, ਕੁੜੇ ਦਾ ਢੇਰ ਲਗਾ ਕੇ ਕੀਤਾ ਪ੍ਰਦਰਸ਼ਨ

By  Riya Bawa December 24th 2021 11:20 AM

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੁਰੱਖਿਆ ਮੁਲਾਜ਼ਮ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਸਾਂਝੇ ਤੌਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਸਫ਼ਾਈ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਦੇ ਗੇਟ ਬਾਹਰ ਗੰਦਗੀ ਦੇ ਢੇਰ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚੋਂ ਸੁਰੱਖਿਆ ਮੁਲਾਜ਼ਮਾਂ ਨੇ ਕਿਹਾ ਕਿ ਪੰਜ ਸਾਲ ਆਪਣੀਆਂ ਸੇਵਾਵਾਂ ਦੇ ਚੁੱਕੇ ਕਰਮਚਾਰੀਆਂ ਨੂੰ ਡੇਲੀ ਵੇਜ਼ 'ਤੇ ਕੀਤਾ ਜਾਵੇ ਅਤੇ ਡੇਲੀ ਵੇਜ਼ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪ੍ਰਮੋਸ਼ਨ 'ਤੇ, ਨਾਲ ਹੀ ਉਹਨਾਂ ਮੰਗ ਕੀਤੀ ਕਿ ਉਹਨਾਂ ਦੀ ਤਨਖਾਹ ਵੀ 18000 ਰੁਪਏ ਪ੍ਰਤੀ ਮਹੀਨਾ ਫਿਕਸ ਕੀਤੀ ਜਾਵੇ ਤਾਂ ਜੋ ਇਸ ਮਹਿੰਗਾਈ ਦੇ ਦੌਰ 'ਚ ਉਹਨਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ। ਹੋਰ ਪੜ੍ਹੋ: ਕਿਸਾਨ ਕਰਜ਼ੇ ਨੂੰ ਲੈ ਕੇ CM ਚੰਨੀ ਦੇ ਐਲਾਨ, ਜਾਣੋ ਕਿੰਨੀ ਜ਼ਮੀਨ ਵਾਲੇ ਕਿਸਾਨ ਦਾ ਹੋਵੇਗਾ ਕਰਜ਼ ਮੁਆਫ ਉੱਥੇ ਹੀ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਕਈ ਸਾਲਾਂ ਤੋਂ ਸਫਾਈ ਦਾ ਕੰਮ ਕੀਤਾ ਜਾ ਰਿਹਾ ਪਰ ਉਨ੍ਹਾਂ ਨੂੰ ਕਿਹਾ ਗਿਆ ਸੀ ਤੁਹਾਨੂੰ ਰੈਗੂਲਰ ਕਰ ਦਿੱਤਾ ਜਾਵੇਗਾ ਪਰ ਅੱਜ ਕਈ ਸਾਲ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ, ਜਿਸ ਦੌਰਾਨ ਅੱਜ ਯੂਨੀਵਰਸਟੀ ਪ੍ਰਸ਼ਾਸਨ ਖਿਲਾਫ ਵੱਡਾ ਸੰਘਰਸ਼ ਵਿਢਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਯੂਨਿਰਸਿਟੀ 'ਚ ਕੰਮ ਕਰ ਰਹੇ ਮੁਲਾਜ਼ਮ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਹਨਾਂ ਨੂੰ ਪੱਕਾ ਕੀਤਾ ਜਾਵੇ, ਪਰ ਪ੍ਰਸ਼ਾਸਨ ਵੱਲੋਂ ਉਹਨਾਂ ਇਦਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤਾਂ ਅੱਜ ਉਹਨਾਂ ਨੇ ਇਹ ਕਦਮ ਚੁੱਕਿਆ ਤੇ ਆਪਣੇ ਹੱਕ ਲੈਣ ਲਈ ਯੂਨੀਵਰਸਿਟੀ ਦਾ ਗੇਟ ਮੁੜ ਤੋਂ ਬੰਦ ਕਰ ਦਿੱਤਾ ਗਿਆ। -PTC News

Related Post