ਮੁਲਾਜ਼ਮਾਂ ਵੱਲੋਂ ਮਲੋਟ 'ਚ ਲਾਈ ਖੂਨ ਦੀ ਸਟਾਲ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਦਾ ਨਤੀਜਾ : ਬੀਬੀ ਜਗੀਰ ਕੌਰ

By  Shanker Badra October 7th 2018 01:17 PM -- Updated: October 7th 2018 01:32 PM

ਮੁਲਾਜ਼ਮਾਂ ਵੱਲੋਂ ਮਲੋਟ 'ਚ ਲਾਈ ਖੂਨ ਦੀ ਸਟਾਲ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਦਾ ਨਤੀਜਾ :ਬੀਬੀ ਜਗੀਰ ਕੌਰ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਰਿਹਾ ਹੈ।Malout Employees Blood stall Congress poor policies result :Bibi Jagir Kaurਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਮੂਲੀਅਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਖ਼ਾਸ ਕਰ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਹੈ।ਇਸ ਰੈਲੀ ਨੂੰ ਲੈ ਕੇ ਅਕਾਲੀ ਲੀਡਰਾਂ ਅਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।Malout Employees Blood stall Congress poor policies result :Bibi Jagir Kaurਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਵੱਲੋਂ ਕੀਤੀ ਧੱਕੇਸ਼ਾਹੀ ਦਾ ਅੱਜ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ।ਕਾਂਗਰਸ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਉਤਾਰਨ ਲਈ ਉਤਾਵਲੀ ਹੈ।

Malout Employees Blood stall Congress poor policies result :Bibi Jagir Kaurਬੀਬੀ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਰ ਮੁਲਾਜ਼ਮ ਦੁਖੀ ਹੈ।ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਮਲੋਟ 'ਚ ਲਾਈ ਖੂਨ ਦੀ ਸਟਾਲ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਦਾ ਨਤੀਜਾ ਹੈ।ਬੀਬੀ ਨੇ ਕਿਹਾ ਕਿ ਕਾਂਗਰਸ ਚੋਣਾਂ ਦੌਰਾਨ ਕੀਤੇ ਵਾਅਦਿਆਂ ਮੁੱਕਰ ਗਈ ਹੈ।ਉਨ੍ਹਾਂ ਤੋਂ ਇਲਾਵਾ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਚੰਦੂਮਾਜਰਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ।

-PTCNews

Related Post