ਕੱਚੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਚੰਨੀ ਨਾਲ ਹੋਈ ਮੀਟਿੰਗ, ਦੋ ਦਿਨ 'ਚ ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ

By  Riya Bawa November 26th 2021 03:03 PM -- Updated: November 26th 2021 03:41 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਤੋਂ ਬਾਅਦ ਵੀ ਕੱਚੇ ਮੁਲਾਜ਼ਮ ਸੰਤੁਸ਼ਟ ਨਜ਼ਰ ਨਹੀਂ ਆਏ। ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇੱਥੇ ਬੁਲਾ ਕੇ ਫੇਰ ਲਾਰਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਦੋ ਦਿਨ ਦਾ ਸਮਾਂ ਫ਼ੇਰ ਮੰਗਿਆ ਗਿਆ ਹੈ ਪਰ ਨਾਲ ਹੀ ਇੱਕ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੁਸੀਂ ਆਪਣਾ ਵਿਰੋਧ ਪ੍ਰਦਰਸ਼ਨ ਬੰਦ ਨਾ ਕੀਤਾ ਤਾਂ ਤੁਹਾਡੀ ਕੋਈ ਵੀ ਮੰਗ ਨਹੀਂ ਮੰਨੀ ਜਾਵੇਗੀ।

ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਾਨੂੰ ਹੁਣ ਮੁੱਖ ਮੰਤਰੀ ਉਪਰ ਭਰੋਸਾ ਨਹੀਂ ਰਿਹਾ ਤੇ ਉਹ ਆਪਣਾ ਵਿਰੋਧ ਪ੍ਰਦਰਸ਼ਨ ਉਸੇ ਤਰ੍ਹਾਂ ਕਰਦੇ ਰਹਿਣਗੇ। ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

-PTC News

Related Post