ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, ਤਿੰਨ ਅੱਤਵਾਦੀਆਂ ਨੂੰ ਪਾਇਆ ਘੇਰਾ

By  Riya Bawa August 10th 2022 08:00 AM -- Updated: August 10th 2022 08:02 AM

Jammu Kashmir Encounter: ਜੰਮੂ-ਕਸ਼ਮੀਰ 'ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁਕਾਬਲਾ ਬਡਗਾਮ ਦੇ ਵਾਟਰਹੋਲ ਇਲਾਕੇ 'ਚ ਹੋ ਰਿਹਾ ਹੈ। ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਸਵੇਰੇ ਇਲਾਕੇ ਵਿੱਚ 3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ। ਉਨ੍ਹਾਂ ਮੁਤਾਬਕ 3 ਅੱਤਵਾਦੀਆਂ 'ਚ ਲਤੀਫ ਨਾਂ ਦਾ ਅੱਤਵਾਦੀ ਵੀ ਮੌਜੂਦ ਹੈ। ਉਹ ਕਈ ਨਾਗਰਿਕਾਂ ਦੇ ਕਤਲ ਵਿੱਚ ਸ਼ਾਮਲ ਰਿਹਾ ਹੈ।

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, ਤਿੰਨ ਅੱਤਵਾਦੀਆਂ ਨੂੰ ਪਾਇਆ ਘੇਰਾ

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬਾਰਾਮੂਲਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਿਲੇ ਦੇ ਕਰੇਰੀ ਇਲਾਕੇ ਦੇ ਵਾਨੀਗਾਮ ਬਾਲਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

terrorist

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੇਖੋ ਤਸਵੀਰਾਂ

ਇਸ ਦੇ ਨਾਲ ਹੀ ਬੁੱਧਵਾਰ ਸਵੇਰੇ ਜੰਮੂ-ਕਸ਼ਮੀਰ 'ਚ ਅੱਤਵਾਦੀ ਮੁਕਾਬਲੇ ਦੀ ਖਬਰ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ। ਮੁਕਾਬਲੇ ਦੀ ਇਹ ਘਟਨਾ ਕੁਲਗਾਮ ਜ਼ਿਲ੍ਹੇ ਦੇ ਯਾਰੀਪੁਰਾ ਦੀ ਹੈ।

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ, ਤਿੰਨ ਅੱਤਵਾਦੀਆਂ ਨੂੰ ਪਾਇਆ ਘੇਰਾ

ਇਸ ਤੋਂ ਪਹਿਲਾਂ ਐਤਵਾਰ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਇਕ 'ਹਾਈਬ੍ਰਿਡ' ਅੱਤਵਾਦੀ ਨੂੰ ਭਾਰਤੀ ਫੌਜ ਦੀ 34 ਆਰਆਰ ਯੂਨਿਟ ਨੇ ਬਡਗਾਮ ਖੇਤਰ ਤੋਂ ਗ੍ਰਿਫਤਾਰ ਕੀਤਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਅਰਸ਼ੀਦ ਅਹਿਮਦ ਭੱਟ ਵਾਸੀ ਸੰਗਮ ਬਡਗਾਮ ਵਜੋਂ ਹੋਈ ਹੈ। ਸ੍ਰੀਨਗਰ ਪੁਲਿਸ ਅਤੇ 2ਆਰਆਰ ਦੀ ਸਾਂਝੀ ਟੀਮ ਨੇ ਇਹ ਗ੍ਰਿਫ਼ਤਾਰੀ ਲਵੇਪੁਰਾ ਵਿੱਚ ਕੀਤੀ।

-PTC News

Related Post