ਸਾਈਬਰ ਅਪਰਾਧੀਆਂ ਦੇ ਹੌਸਲੇ ਬੁਲੰਦ, ਪੰਜਾਬ ਦੇ ਡੀਜੀਪੀ ਦੀ ਫੋਟੋ ਦੀ ਕੀਤੀ ਗਲਤ ਵਰਤੋਂ

By  Ravinder Singh June 29th 2022 09:33 AM

ਚੰਡੀਗੜ੍ਹ : ਪੰਜਾਬ ਵਿੱਚ ਸਾਈਬਰ ਅਪਰਾਧੀਆਂ ਦੇ ਹੌਸਲੇ ਸਿਖਰ ਉਤੇ ਹਨ। ਉਹ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਵਿਚਕਾਰ ਸਾਈਬਰ ਅਪਰਾਧੀਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀਰੇਸ਼ ਕੁਮਾਰ ਭਵਰਾ ਦੀ ਤਸਵੀਰ ਦੀ ਦੁਰਵਰਤੋਂ ਕੀਤੀ ਹੈ।

ਸਾਈਬਰ ਅਪਰਾਧੀਆਂ ਦੇ ਹੌਸਲੇ ਬੁਲੰਦ, ਪੰਜਾਬ ਦੇ ਡੀਜੀਪੀ ਦੀ ਫੋਟੋ ਦੀ ਕੀਤੀ ਗਲਤ ਵਰਤੋਂਠੱਗਾਂ ਨੇ ਡੀਜੀਪੀ ਦੀ ਤਸਵੀਰ ਲਗਾ ਕੇ ਵਟਸਐਪ ਆਈਡੀ ਬਣਾ ਲਈ ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਦੇਸ਼ ਭੇਜੇ। ਮਾਮਲਾ ਸਾਹਮਣੇ ਆਉਣ ਉਤੇ ਪੰਜਾਬ ਪੁਲਿਸ ਨੇ ਪੂਰੇ ਸੂਬੇ 'ਚ ਅਲਰਟ ਜਾਰੀ ਕਰ ਦਿੱਤਾ ਹੈ ਕਿ ਜੇਕਰ ਕਿਸੇ ਨੂੰ ਵੀ ਵਟਸਐਪ 'ਤੇ ਡੀਜੀਪੀ ਦੀ ਤਸਵੀਰ ਵਾਲਾ ਮੈਸੇਜ ਆਉਂਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਦੇ ਕੁਝ ਡਿਪਟੀ ਕਮਿਸ਼ਨਰਾਂ ਨੂੰ ਮੋਬਾਈਲ ਨੰਬਰ +91-74369-06364 ਤੋਂ ਸੰਦੇਸ਼ ਪ੍ਰਾਪਤ ਹੋਏ ਸਨ, ਜਿਸ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਦੀ ਤਸਵੀਰ ਲੱਗੀ ਹੋਈ ਸੀ।

ਸਾਈਬਰ ਅਪਰਾਧੀਆਂ ਦੇ ਹੌਸਲੇ ਬੁਲੰਦ, ਪੰਜਾਬ ਦੇ ਡੀਜੀਪੀ ਦੀ ਫੋਟੋ ਦੀ ਕੀਤੀ ਗਲਤ ਵਰਤੋਂਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸੁਨੇਹਿਆਂ 'ਚ ਅਪਰਾਧੀਆਂ ਨੇ ਪੈਸਿਆਂ ਦੀ ਵੀ ਮੰਗ ਕੀਤੀ ਹੈ ਪਰ ਪੁਲਸ ਵਿਭਾਗ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਜਦੋਂ ਇਹ ਸੰਦੇਸ਼ ਪ੍ਰਾਪਤ ਕਰਨ ਵਾਲੇ ਡਿਪਟੀ ਕਮਿਸ਼ਨਰਾਂ ਨੇ ਡੀਜੀਪੀ ਨਾਲ ਗੱਲ ਕੀਤੀ ਤਾਂ ਸਪੱਸ਼ਟ ਹੋ ਗਿਆ ਕਿ ਇਹ ਇੱਕ ਧੋਖਾਧੜੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਨੰਬਰ ਤੋਂ ਵਟਸਐਪ ਮੈਸੇਜ ਭੇਜੇ ਗਏ ਹਨ।

ਸਾਈਬਰ ਅਪਰਾਧੀਆਂ ਦੇ ਹੌਸਲੇ ਬੁਲੰਦ, ਪੰਜਾਬ ਦੇ ਡੀਜੀਪੀ ਦੀ ਫੋਟੋ ਦੀ ਕੀਤੀ ਗਲਤ ਵਰਤੋਂਉਸ 'ਤੇ ਡੀਜੀਪੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਨਾਂ ਵੀ ਵੀਰੇਸ਼ ਕੁਮਾਰ ਭਵਰਾ ਲਿਖਿਆ ਹੋਇਆ ਹੈ। ਮੈਸੇਜ ਪੜ੍ਹ ਕੇ ਅਫਸਰਾਂ ਨੇ ਡੀਜੀਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਨੰਬਰ ਤੋਂ ਮੈਸੇਜ ਭੇਜੇ ਗਏ ਹਨ, ਉਹ ਉਨ੍ਹਾਂ ਦਾ ਨੰਬਰ ਨਹੀਂ ਹੈ। ਜੇ ਕਿਸੇ ਨੂੰ ਵੀ ਇਸ ਨੰਬਰ ਤੋਂ ਕੋਈ ਮੈਸੇਜ ਆਉਂਦਾ ਹੈ ਤਾਂ ਤੁਰੰਤ ਸਾਈਬਰ ਸੈੱਲ ਨੂੰ ਸ਼ਿਕਾਇਤ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਈਬਰ ਅਪਰਾਧੀ ਕਈ ਵੱਡੀਆਂ ਸ਼ਖ਼ਸੀਅਤਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ।

ਇਹ ਵੀ ਪੜ੍ਹੋ : ਉਦੈਪੁਰ 'ਚ ਸਿਰ ਕਲਮ ਦੀ ਘਟਨਾ ਮਗਰੋਂ ਸਥਿਤੀ ਤਣਾਅਪੂਰਨ, ਕਰਫਿਊ ਵਿਚਕਾਰ ਇੰਟਰਨੈਟ ਬੰਦ

Related Post