ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਝੜਪ

By  Shanker Badra December 3rd 2021 05:53 PM

ਮੋਹਾਲੀ : ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਨੇੜੇ ਰੋਸ ਪ੍ਰਦਸ਼ਨ ਕੀਤਾ ਹੈ। ਇਸ ਦੌਰਾਨ ਪੁਲਿਸ ਅਤੇ ਅਧਿਆਪਕ ਵਿਚਾਲੇ ਝੜਪ ਹੋਈ ਹੈ ਅਤੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਦੌਰਾਨ ਕਈ ਅਧਿਆਪਕ ਜ਼ਖਮੀ ਹੋ ਗਏ ਹਨ , ਜਿਨ੍ਹਾਂ 'ਚ ਕਈ ਮਹਿਲਾ ਅਧਿਆਪਕ ਵੀ ਸ਼ਾਮਿਲ ਹਨ। [caption id="attachment_555017" align="aligncenter" width="300"] ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਝੜਪ[/caption] ਦਰਅਸਲ 'ਚ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਕੋਰਟ ਵਿਚ ਭਰਤੀ ਸੰਬੰਧੀ ਸੁਣਵਾਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਸਹੀ ਤਰੀਕੇ ਨਾਲ ਨਾ ਰੱਖਣ ਕਰਕੇ ਸੁਣਵਾਈ ਦੀ ਤਰੀਕ ਅੱਗੇ ਪੈਣ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਵਜੋਂ ਮੁੱਖ ਮੰਤਰੀ ਨਿਵਾਸ ਘਿਰਾਓ ਸ਼ੁਰੂ ਕਰ ਦਿੱਤਾ। ਜਦੋਂ ਬੇਰੁਜ਼ਗਾਰ ਅਧਿਆਪਕ ਦੇਸੂਮਾਜਰਾ ਟੈਂਕੀ ਤੋਂ ਸੀਐਮ ਹਾਊਸ ਖਰੜ ਤੱਕ ਪਹੁੰਚੇ ਤਾਂ ਪੁਲੀਸ ਵੱਲੋਂ ਭਾਰੀ ਗਿਣਤੀ ਵਿੱਚ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ । [caption id="attachment_555016" align="aligncenter" width="300"] ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਝੜਪ[/caption] ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ ਹੈ। ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਪਹਿਲਾਂ ਹੀ ਭਰਤੀ ਨਹੀਂ ਕੀਤੀ ਜਾ ਰਹੀ। ਜੇ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸਮੇਂ 'ਚ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ। [caption id="attachment_555018" align="aligncenter" width="300"] ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਝੜਪ[/caption] ਦੱਸ ਦੇਈਏ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ 43ਵੇਂ ਦਿਨ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ ਹਨ। ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ ਪਰ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ -PTCNews

Related Post