4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

By  Jasmeet Singh July 1st 2022 03:28 PM

ਅੰਮ੍ਰਿਤਸਰ, 30 ਜੂਨ: ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ: ਜੀਵਨ ਤੇ ਵਿਅਕਤਿੱਤਵ ਦੱਸਣਯੋਗ ਹੈ ਕਿ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ, ਜਿਸ ਦੌਰਾਨ ਡੀਆਈਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਸੀ। ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਰੇ੍ਹ ਇਸ ਹਮਲੇ ਦੀ ਯਾਦ ਪਹਿਲੀ ਵਾਰ ਮਨਾਈ ਗਈ ਸੀ, ਜਿਸ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਸਮਾਗਮ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ 2 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ। ਇਸ ਮੌਕੇ ਹੋਣ ਵਾਲੇ ਸਮਾਗਮ ਵਿਚ ਪੰਥਕ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹਮੇਸ਼ਾਂ ਹੀ ਹਕੂਮਤਾਂ ਨੇ ਧੱਕਾ ਕੀਤਾ ਹੈ ਜਿਸ ਦੀ ਇਕ ਮਿਸਾਲ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਹਮਲਾ ਸੀ। ਇਹ ਵੀ ਪੜ੍ਹੋ: ਵਡ ਯੋਧਾ ਬਹੁ ਪਰਉਪਕਾਰੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪੰਜਾਬੀ ਸੂਬਾ ਮੋਰਚਾ ਨੂੰ ਦੁਬਾਉਣ ਲਈ ਕੀਤੇ ਗਏ ਇਸ ਹਮਲੇ ਸਮੇਂ ਪੁਲਿਸ ਫੋਰਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖਲ ਹੋਈ ਸੀ। ਇਸ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਤੇ ਹਮਲਾ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਬਰਾਂਡਿਆਂ ਉਪਰ ਚੜ੍ਹ ਕੇ ਗੋਲੀ ਚਲਾਈ ਗਈ, ਜਿਸ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ। -PTC News

Related Post