ਕੇਜਰੀਵਾਲ ਦਾ ਐਲਾਨ- ਹਰ ਸਰਕਾਰੀ ਦਫਤਰਾਂ 'ਚ ਲੱਗੇਗੀ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਏ ਆਜ਼ਮ ਦੀ ਤਸਵੀਰ

By  Riya Bawa January 30th 2022 12:16 PM -- Updated: January 30th 2022 02:06 PM

ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਭਗਵੰਤ ਮਾਨ ਨੂੰ ਨਾਲ ਲੈ ਕੇ ਅੰਮ੍ਰਿਤਸਰ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ 'ਤੇ ਹਰੇਕ ਸਰਕਾਰੀ ਦਫ਼ਤਰ ਵਿਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਜਾਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਿਆਸੀ ਆਗੂ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਿਰਫ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ।

ਉਨ੍ਹਾਂ ਕਿਹਾ ਕਿ ਦਿੱਲੀ 'ਚ 26 ਜਨਵਰੀ ਦੇ ਮੌਕੇ 'ਤੇ ਇਹ ਐਲਾਨ ਕੀਤਾ ਗਿਆ ਕਿ ਦਿੱਲੀ 'ਚ ਡਾ. ਅੰਬੇਡਕਰ ਜੀ ਦੇ ਵਿਚਾਰਾਂ ਦੀ ਚੱਲੇਗੀ ਅਤੇ ਦਿੱਲੀ ਦੇ ਸਰਕਾਰੀ ਦਫ਼ਤਰਾਂ 'ਚ ਬਾਬਾ ਸਾਹਿਬ ਅੰਬੇਡਤਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ 'ਚ ਵੀ ਸ਼ਹੀਦ-ਏ-ਆਜ਼ਮ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਦੀ ਹੀ ਚੱਲੇਗੀ।

-PTC News

Related Post