ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਮੌਤ ਉੱਤੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ

By  Shanker Badra October 19th 2018 09:41 PM -- Updated: October 19th 2018 09:49 PM

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਮੌਤ ਉੱਤੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਦੌਰਾਨ ਵਾਪਰੇ ਇੱਕ ਹਾਦਸੇ 'ਚ 60 ਵਿਅਕਤੀਆਂ ਦੇ ਮਾਰੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੀੜਤਾਂ ਅਤੇ ਉਹਨਾਂ ਦੇ ਪਰਿਵਾਰਾਂ ਬਾਰੇ ਸੋਚ ਕੇ ਉਹਨਾਂ ਦਾ ਦਿਲ ਭਰ ਆਉਂਦਾ ਹੈ।ਉਹਨਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਵਾਸਤੇ ਇੱਕ ਸਾਂਝੇ ਦੁੱਖ ਦੀ ਘੜੀ ਹੈ।

ਸਰਦਾਰ ਬਾਦਲ ਨੇ ਇਸ ਵਾਪਰੇ ਭਿਆਨਕ ਮਨੁੱਖੀ ਦੁਖਾਂਤ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਸਮੁੱਚੀ ਘਟਨਾ ਦੀ ਜਾਂਚ ਦੀ ਮੰਗ ਕੀਤੀ।ਉਹਨਾਂ ਕਿਹਾ ਕਿ ਇਹ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਸ.ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪੀੜਤਾਂ ਅਤੇ ਉਹਨਾਂ ਦੇ ਆਸ਼ਰਿਤਾਂ ਲਈ ਉਦਾਰਤਾ ਨਾਲ ਵਿੱਤੀ ਮੱਦਦ ਦਾ ਐਲਾਨ ਕਰਨ।

ਇਸ ਘਟਨਾ ਵਾਲੀ ਸਥਾਨ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਇਸ ਘਟਨਾ ਬਾਰੇ ਪਤਾ ਲੱਗਣ 'ਤੇ ਬਹੁਤ ਦੁੱਖ ਹੋਇਆ ਹੈ।ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਕਰਕੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਇਜ਼ਰਾਈਲ ਦੌਰਾ ਵੀ ਮੁਲਤਵੀ ਕਰ ਦਿੱਤਾ ਹੈ ਤੇ ਇਹ ਕੱਲ ਉਹ ਜ਼ਖ਼ਮੀਆਂ ਦਾ ਹਾਲ ਚਾਲ ਜਾਣਨ ਲਈ ਅੰਮ੍ਰਿਤਸਰ ਪੁੱਜਣਗੇ।

ਅੰਮ੍ਰਿਤਸਰ 'ਚ ਦੁਸਹਿਰੇ ਦੀ ਖ਼ੁਸ਼ੀ ਉਸ ਸਮੇਂ ਵੱਡੇ ਮਾਤਮ 'ਚ ਬਦਲ ਗਈ ਜਦੋਂ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 50 ਲੋਕਾਂ ਦੀ ਮੌਤ ਹੋ ਗਈ ਪਰ ਇਹ ਗਿਣਤੀ ਵੱਧਣ ਦਾ ਖ਼ਦਸ਼ਾ ਹੈ, ਕਿਉਂਕਿ ਇਸ ਹਾਦਸੇ 'ਚ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਹੋਏ ਹਨ।

ਜ਼ਿਕਰਯੋਗ ਹੈ ਕਿ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲਵੇ ਟ੍ਰੈਕ 'ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸੀ।ਇਸ ਦੌਰਾਨ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿੱਚ 30 ਤੋਂ ਵੱਧ ਦੇ ਕਰੀਬ ਲੋਕ ਟਰੇਨ ਦੇ ਹੇਠਾਂ ਆ ਗਏ ਹਨ।

ਜਾਣਕਾਰੀ ਅਨੁਸਾਰ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।ਦੁਸ਼ਹਿਰੇ ਦਾ ਆਨੰਦ ਮਾਣ ਰਹੇ ਲੋਕਾਂ ਨੂੰ ਰੇਲ ਗੱਡੀ ਨੇ ਕੁਚਲ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਰੇਲਵੀ ਟਰੈਕ 'ਤੇ ਬੈਠੇ ਲੋਕਾਂ ਨੂੰ ਪਟਾਖਿਆਂ ਦੀ ਆਵਾਜ 'ਚ ਰੇਲ ਗੱਡੀ ਦਾ ਪਤਾ ਨਹੀਂ ਚੱਲਿਆ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਸ ਮੌਕੇ ਪੀੜਤ ਲੋਕਾਂ ਨੇ ਪ੍ਰਬੰਧਾਂ ਦੀ ਘਾਟ ਹੋਣ ਕਰਕੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਕਿਹਾ ਕਿ ਇਹ ਸਮਾਗਮ ਕਾਂਗਰਸੀ ਕਾਉਂਸਲਰ ਕਰਵਾ ਰਹੇ ਸਨ, ਜਿਸ ਚ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਸਨ।

https://www.facebook.com/ptcnewsonline/videos/569328820165962/

-PTCNews

Related Post