ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

By  Shanker Badra October 18th 2018 02:21 PM -- Updated: October 18th 2018 02:22 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਦੀ ਜਾਨ ਨੂੰ ਵਧੇ ਖ਼ਤਰੇ ਦੇ ਮੱਦੇਨਜ਼ਰ ਬੀਤੇ ਦਿਨੀਂ ਪੂਰਨ ਸੁਰੱਖਿਆ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਸੀ।ਜਿਸ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਜਾਨ ਵੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਾਂਤੀ ਅਤੇ ਫਿਰਕੂ ਸਾਂਝ ਨੂੰ ਬਚਾਉਣ ਲਈ ਸੂਬੇ ਨੂੰ ਖ਼ਤਰਨਾਕ ਅਰਾਜਕਤਾ ਵੱਲ ਧੱਕੇ ਜਾਣ ਤੋਂ ਰੋਕਣ 'ਤੇ ਧਿਆਨ ਕੇਂਦਰ ਕਰਨਾ ਚਾਹੀਦਾ ਹੈ।

ਸ. ਬਾਦਲ ਨੇ ਕਾਂਗਰਸ ਉੱਤੇ ਵਾਰ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਗਰਮ ਖਿਆਲੀ ਸਿਆਸਤ ਅਤੇ ਖ਼ਤਰਨਾਕ ਨਾਹਰਿਆਂ ਪਿੱਛੇ ਹਮੇਸ਼ਾ ਕਾਂਗਰਸ ਰਹੀ ਹੈ,ਜਿਸ ਦਾ ਮੁੱਖ ਮੰਤਵ ਸਿੱਖਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਰਾਹੀਂ ਆਪਣੇ ਪਵਿੱਤਰ ਗੁਰਧਾਮਾਂ ਦੀ ਸੇਵਾ ਕਰਨ ਤੋਂ ਵਾਂਝੇ ਕਰਨਾ ਹੈ।

ਉਨ੍ਹਾਂ ਕੈਪਟਨ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਤੇ ਉਸ ਦੇ ਸਾਥੀ ਮੰਤਰੀ ਸਾਜ਼ਸ਼ਾਂ ਅਧੀਨ ਅਜਿਹਾ ਵਾਲਾ ਮਾਹੌਲ ਬਣਾ ਰਹੇ ਹਨ ,ਜਿਸ ਨਾਲ ਪੰਜਾਬ ਨੂੰ ਮੁੜ 1984 ਵਾਲੇ ਹਾਲਾਤ ਵਾਲ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

-PTCNews

Related Post