ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਮੀਨ ਨਾਲ ਜੁੜੇ ਹੋਏ ਨੇਤਾ :ਸ਼ਵੇਤ ਮਲਿਕ

By  Shanker Badra October 7th 2018 02:36 PM -- Updated: October 7th 2018 06:38 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਮੀਨ ਨਾਲ ਜੁੜੇ ਹੋਏ ਨੇਤਾ :ਸ਼ਵੇਤ ਮਲਿਕ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਰਿਹਾ ਹੈ। Former Chief Minister Parkash Singh Badal Land linked Leader :Shwait Malikਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਮੂਲੀਅਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਖ਼ਾਸ ਕਰ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਹੈ।ਇਸ ਰੈਲੀ ਨੂੰ ਲੈ ਕੇ ਅਕਾਲੀ ਲੀਡਰਾਂ ਅਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।Former Chief Minister Parkash Singh Badal Land linked Leader :Shwait Malikਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ ਪੰਜਾਬੀਆਂ ਦਾ ਸਾਥ ਦਿੱਤਾ ਹੈ।ਉਨ੍ਹਾਂ ਨੇ ਪੰਜਾਬੀਆਂ ਲਈ 17 ਸਾਲ ਜੇਲ੍ਹ ਕੱਟੀ ਹੈ।ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ।ਉਹ ਕਿਸਾਨਾਂ -ਮਜ਼ਦੂਰਾਂ ਦੇ ਹਿਤੈਸ਼ੀ ਹਨ।ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਦਾ ਦਿਲੋਂ ਸਤਿਕਾਰ ਕਰਦੇ ਹਨ।Former Chief Minister Parkash Singh Badal Land linked Leader :Shwait Malikਉਨ੍ਹਾਂ ਤੋਂ ਇਲਾਵਾ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਚੰਦੂਮਾਜਰਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ।

-PTCNews

Related Post