ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ

By  Shanker Badra September 19th 2018 10:19 AM -- Updated: September 19th 2018 10:27 AM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ 'ਚ ਪਾਈ ਵੋਟ :ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਈ ਥਾਵਾਂ ਤੇ ਬੂਥ ਕੈਪਚਰਿੰਗ ਹੋਣ ਦੀਆਂ ਖਬਰਾਂ ਆ ਰਹੀਆਂ ਹਨ।ਉਨ੍ਹਾਂ ਨੇ ਕਾਂਗਰਸ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਤਾਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਦਿੱਤੇ ਸਨ ਅਤੇ ਹੁਣ ਚੋਣਾਂ ਦੌਰਾਨ ਸ਼ਰੇਆਮ ਧੱਕੇਸ਼ਾਹੀ ਕਰ ਰਹੇ ਹਨ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਮਨ ਸ਼ਾਂਤੀ ਦੇ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਜਿਸ ਦੇ ਲਈ ਲੋਕ ਸਵੇਰ ਤੋਂ ਲਾਇਨਾਂ 'ਚ ਲੱਗੇ ਹੋਏ ਹਨ।

-PTCNews

Related Post