ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra April 18th 2018 02:55 PM -- Updated: April 18th 2018 04:59 PM

ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ:ਸਰਕਾਰੀ ਨੌਕਰੀ ਦੌਰਾਨ ਆਪਣੀ ਆਮਦਨ ਨਾਲੋਂ ਵੱਧ ਜਾਇਦਾਦ ‘ਤੇ ਹੋਰ ਸਾਜੋ-ਸਾਮਾਨ ਬਣਾਉਣ ਸਬੰਧੀ ਦਰਜ ਹੋਏ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਸੁਰਜੀਤ ਸਿੰਘ ਗਰੇਵਾਲ ਨੂੰ ਵਿਜੀਲੈਂਸ ਬਿਉਰੋ ਪਟਿਆਲਾ ਵੱਲੋਂ ਰਮਨ ਵਰਮਾ ਦੀ ਕੋਰਟ ਵਿਚ ਪੇਸ਼ ਕੀਤਾ ਗਿਆ।ਵਿਜੀਲੈਂਸ ਬਿਊਰੋ ਪਟਿਆਲਾ ਦੀ ਪੁਲਿਸ ਨੇ ਐੱਸ.ਐੱਸ.ਪੀ. ਗਰੇਵਾਲ ਨੂੰ ਤਫ਼ਤੀਸ਼ ‘ਚ ਸ਼ਾਮਿਲ ਕਰਦਿਆਂ ਪੁੱਛਗਿੱਛ ਕੀਤੀ।ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆਅਦਾਲਤ ਨੇ ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਜਾਣਕਾਰੀ ਅਨੁਸਾਰ ਵਿਜੀਲੈਂਸ ਬਿਉਰੋ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕਥਿਤ ਤੌਰ ‘ਤੇ ਬਣਾਈ ਗਈ ਬੇਨਾਮੀ ਜਾਇਦਾਦ ਸਬੰਧੀ 1 ਅਪ੍ਰੈਲ 1999 ਤੋਂ 31 ਦਸੰਬਰ 2014 ਤੱਕ ਦਾ ਸਮਾਂ ਮਿੱਥ ਕੇ ਪੜਤਾਲ ਕਰਨ ‘ਤੇ ਪਾਇਆ ਗਿਆ ਕਿ ਇਸ ਸਮੇਂ ਦੌਰਾਨ 2.12 ਕਰੋੜ ਰੁਪਏ ਦੀ ਆਮਦਨ ਹੋਈ ਤੇ ਇਸ ਅਰਸੇ ਦੌਰਾਨ ਉਨ੍ਹਾਂ ਵਲੋਂ 12.19 ਕਰੋੜ ਰੁਪਏ ਖਰਚਾ ਕੀਤਾ ਗਿਆ ਹੈ।ਸਾਬਕਾ ਐਸ.ਐਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆਸੇਵਾਮੁਕਤ ਐੱਸ.ਐੱਸ.ਪੀ. ਵਲੋਂ ਇਸ ਸਮੇਂ ਦੌਰਾਨ ਆਮਦਨ ਤੋਂ 10.06 ਕਰੋੜ ਰੁਪਏ ਵਾਧੂ ਖ਼ਰਚ ਕੀਤਾ ਗਿਆ ਹੈ।ਪੁਲਿਸ ਨੇ ਉਕਤ ਮਾਮਲੇ ਸਬੰਧੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਉਰੋ ਪਟਿਆਲਾ ਵਿਖੇ ਕਥਿਤ ਦੋਸ਼ੀ ਸੇਵਾ ਮੁਕਤ ਐੱਸ.ਐੱਸ.ਪੀ. ਸੁਰਜੀਤ ਸਿੰਘ ਗਰੇਵਾਲ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

-PTCNews

Related Post